ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ ਜਿਸ ਮੁਤਾਬਕ ਦੀਵਾਲੀ ਤੇ ਗੁਰਪੁਰਬ ਮੌਕੇ 2 ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਫੈਸਲਾ ਸੂਬੇ ਵਿਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।
ਜਾਰੀ ਕੀਤੇ ਗਏ ਹੁਕਮ ਮੁਤਾਬਕ ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। ਉਥੇ ਹੀ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ। ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਹੁੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਨਾਲ ਸੰਬੰਧਿਤ ਬੀਮਾਰੀਆਂ ਹੁੰਦੀਆਂ ਹਨ। ਸੂਬੇ ਵਿਚ ਪਹਿਲਾਂ ਹੀ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਫੈਲ ਰਿਹਾ ਹੈ ਤੇ ਹੁਣ ਦੀਵਾਲੀ ਮੌਕੇ ਜ਼ਿਆਦਾ ਦੇਰ ਤੱਕ ਪਟਾਕੇ ਚਲਾਉਣ ਨਾਲ ਪ੍ਰੇਸ਼ਾਨੀ ਪੈਦਾ ਹੋ ਸਕਦੀ ਹੈ ਜਿਸ ਕਾਰਨ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: