ਕੌਸਤੁਭ ਸ਼ਰਮਾ ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤਿਓਹਾਰਾਂ ਦੇ ਦਿਨਾਂ ਦੇ ਮੱਦੇਨਜ਼ਰ ਵਰਿੰਦਰਪਾਲ ਸਿੰਘ ਬਰਾੜ ਪੀ. ਪੀ. ਐੱਸ., ਡੀ. ਸੀ. ਪੀ. ਇਨਵੈਸਟੀਗੇਸ਼ਨ ਲੁਧਿਆਣਾ, ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ਪੀ. ਪੀ. ਐੱਸ. ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਲੁਧਿਆਣਾ ਤੇ ਗੁਰਪ੍ਰੀਤ ਸਿੰਘ ਪੀ. ਪੀ. ਐੱਸ. ਏ. ਸੀ. ਪੀ. ਡਿਟੈਕਟਿਵ ਲੁਧਿਆਣਾ-2 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ INSP ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬ੍ਰਾਂਚ-2 ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਮਿਤੀ 11.10.2022 ਨੂੰ ਏਐੱਸਆਈ ਸੇਠੀ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਨੇੜੇ ਦਿਆਲ ਪਬਿਲਕ ਸਕੂਲ ਤਾਜਪੁਰ ਲੁਧਿਆਣਾ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਸ਼ੱਕੀ ਵਹੀਕਾ ਦੀ ਚੈਕਿੰਗ ਕਰ ਰਿਹਾ ਸੀ।
ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ‘ਤੇ ਸੰਜੀਤ ਕੁਮਾਰ ਪੁੱਤਰ ਰੂਦਰ ਸਾਹਨੀ ਵਾਸੀ ਪਿੰਡ ਚੁੱਕਤੀ ਜ਼ਿਲ੍ਹਾ ਖਗੜੀਆ ਬਿਹਾਰ ਹਾਲ ਵਾਸੀ ਮੰਦਰ ਵਾਲੀ ਗਲੀ ਰਾਮ ਗਰ ਬਿਹਾਰੀ ਕਾਲੋਨੀ ਤਾਜਪੁਰ ਰੋਡ ਥਾਣਾ ਡਵੀਜ਼ਨ ਨੰਬਰ-7 ਲੁਧਿਆਣਾ ਨੂੰ ਕਾਬੂ ਕੀਤਾ ਜਿਸ ਦੀ ਤਲਾਸ਼ੀ ਦੌਰਾਨ ਸੰਜੀਤ ਕੁਮਾਰ ਪਾਸੋਂ 1140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ ਤੇ ਉਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਫਰੀਦਾਬਾਦ ਨਗਰ ਨਿਗਮ ਦਾ ਕਾਰਨਾਮਾ, ਸਰਵੇ ‘ਚ ਇਕ-ਇਕ ਔਰਤ ਦੇ 196 ਬੱਚੇ ਹੋਣ ਦੇ ਅੰਕੜੇ ਕੀਤੇ ਪੇਸ਼
ਇਸੇ ਤਰ੍ਹਾਂ ਅੱਜ ਏਐੱਸਆਈ ਸੇਠੀ ਕੁਮਾਰ ਸਣੇ ਪੁਲਿਸ ਪਾਰਟੀ ਦੇ ਟੀ-ਪੁਆਇੰਟ ਪਿੰਡ ਮੁੰਡੀਆ ਖੁਰਦ ਲੁਧਿਆਣਾ ਵਿਖੇ ਨਾਕਾਬੰਦੀ ਦੌਰਾਨ ਮੁਲਜ਼ਮ ਨਾਕੇ ਤੋਂ ਲਗਭਗ 10-15 ਗਜ਼ ਪਿੱਛੇ ਸਕੂਟਰੀ ਨੂੰ ਰੋਕ ਕੇ ਪਿੱਛੇ ਮੁੜਨ ਲੱਗਾ ਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਜਿਸ ਨੂੰ ਏਐੱਸਆਈ ਸੇਠੀ ਕੁਮਾਰ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ। ਤਲਾਸ਼ੀ ਦੌਰਾਨ ਗੁਰਪ੍ਰੀਤ ਸਿੰਘ ਗੋਪੀ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: