SYL ਨਹਿਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦੀ ਅਹਿਮ ਬੈਠਕ ਹੋਈ। ਇਹ ਮੀਟਿੰਗ ਤਕਰੀਬਨ ਦੋ ਘੰਟਿਆਂ ਚੱਲੀ। ਉੱਥੇ ਹੀ ਬੈਠਕ ਖਤਮ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਬਿਆਨ ਦਿੰਦਿਆਂ ਕਿਹਾ ਕਿ ਦੋਹਾਂ ਰਾਜਾਂ ਵਿੱਚ ਇਸ ਮੁੱਦੇ ‘ਤੇ ਸਹਿਮਤੀ ਨਹੀਂ ਬਣੀ। CM ਖੱਟਰ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕੋਲ ਜਾਣਗੇ। ਦੱਸ ਦੇਈਏ ਕਿ ਇਹ ਮੀਟਿੰਗ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਵਿਖੇ ਹੋਈ। ਇਸ ਮੀਟਿੰਗ ਲਈ ਪਹੁੰਚੇ CM ਭਗਵੰਤ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਉੱਥੇ ਹੀ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ SYL ਦੇ ਮੁੱਦੇ ‘ਤੇ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਮੈਂ ਇਸ ਮੁੱਦੇ ‘ਤੇ ਬਹੁਤ ਹੋਮਵਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ 12.24 MAF ਪਾਣੀ ਹੈ ਜਦਕਿ ਹਰੀਆਂ ਦੇ ਕੋਲ 14.10 MAF ਪਾਣੀ ਹੈ। ਹਰਿਆਣਾ ਨੇ ਕਿਹਾ ਕਿ ਨਹਿਰ ਦਾ ਨਿਰਮਾਣ ਸ਼ੁਰੂ ਕਰੋ। ਅਸੀਂ ਕਿਹਾ ਕਿ ਸਾਡੇ ਕੋਲ ਪਾਣੀ ਨਹੀਂ ਹੈ ਤਾਂ ਨਹਿਰ ਦਾ ਨਿਰਮਾਣ ਕਿੱਥੋਂ ਸ਼ੁਰੂ ਕਰੀਏ। CM ਮਾਨ ਨੇ ਕਿਹਾ ਕਿ ਪਾਣੀ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਕੋਲ ਚਲਦੇ ਹਾਂ। ਪ੍ਰਧਾਨ ਮੰਤਰੀ ਗੰਗਾ ਜਾਂ ਕਿਸੇ ਨਦੀ ਤੋਂ ਹਰਿਆਣਾ ਦੇ ਲਈ ਪਾਣੀ ਦਾ ਪ੍ਰਬੰਧ ਕਰ ਦੇਣਗੇ। ਸਾਡੇ ਕੋਲ ਪਾਣੀ ਨਹੀਂ ਹੈ ਸਾਡੀ ਹਰਿਆਣਾ ਦੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤਲੁਜ ਤੇ ਬਿਆਸ ਹੁਣ ਦਰਿਆ ਨਹੀਂ ਰਹੇ ਨਦੀਆਂ ਬਣ ਗਏ ਹਨ।
ਇਹ ਵੀ ਪੜ੍ਹੋ: ਵੱਡੀ ਖਬਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ
ਦੱਸ ਦੇਈਏ ਕਿ ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਸੀ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਹੋਈ ਸੀ । ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ ਸੀ । ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ । ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ । ਸੁਪਰੀਮ ਕੋਰਟ ਵਿੱਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: