ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਰਿਹਾ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ। ਹਮਲੇ ਵਿਚ ਉਸ ‘ਤੇ 11 ਵਾਰ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਹੈ।
28 ਸਾਲਾ ਸ਼ੁਭਮ ਗਰਗ ਮਕੈਨੀਕਲ ਇੰਜੀਨੀਅਰਿੰਗ ਵਿਚ ਪੀਐੱਚਡੀ ਦਾ ਵਿਦਿਆਰਥੀ ਹੈ। ਫਿਲਹਾਲ ਉਹ ਹਸਪਤਾਲ ਵਿਚ ਹੈ ਤੇ ਉਸ ਦੀ ਹਾਲਤ ਗੰਭੀਰ ਹੈ। ਆਗਰਾ ਦੇ ਰਹਿਣ ਵਾਲੇ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਨਸਲੀ ਹਮਲਾ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ 7 ਦਿਨਾਂ ਤੋਂ ਆਸਟ੍ਰੇਲੀਆ ਲਈ ਵੀਜ਼ਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਸਫਲ ਨਹੀਂ ਹੋ ਸਕੇ ਹਨ।
ਸ਼ੁਭਮ ਨੇ ਆਈਆਈਟੀ ਮਦਰਾਸ ਤੋਂ ਆਪਣੀ ਬੈਚੁਲਰ ਆਫ ਟੈਕਨਾਲੋਜੀ ਤੇ ਮਾਸਟਰ ਆਫ ਸਾਇੰਸ ਦੀ ਡਿਗਰੀ ਪੂਰੀ ਕੀਤੀ ਤੇ 1 ਸਤੰਬਰ ਨੂੰ ਆਸਟ੍ਰੇਲੀਆ ਚਲੇ ਗਏ। ਸ਼ੁਭਮ ਦੇ ਚਿਹਰੇ, ਛਾਤੀ ਤੇ ਪੇਟ ‘ਤੇ ਕਈ ਜ਼ਖਮ ਹਨ। ਇਕ 27 ਸਾਲਾ ਸ਼ੱਕੀ ਨੂੰ ਅਪਰਾਧ ਦੇ ਸਿਲਸਿਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉੁਸ ‘ਤੇ ‘ਕਤਲ ਦੀ ਕੋਸ਼ਿਸ਼’ ਦਾ ਦੋਸ਼ ਲਗਾਇਆ ਗਿਆ ਹੈ। ਸ਼ੁਭਮ ਦੇ ਪਿਤਾ ਰਾਮਨਿਵਾਸ ਗਰਗ ਨੇ ਕਿਹਾ ਕਿ ਾਸਟ੍ਰੇਲੀਆ ਵਿਚ ਸ਼ੁਭਮਦੇ ਦੋਸਤਾਂ ਨੇ ਪੁਸ਼ਟੀ ਕੀਤੀ ਕਿ ਉਹ ਹਮਲਾਵਰ ਨੂੰ ਨਹੀਂ ਜਾਣਦੇ ਸਨ। ਇਹ ਇਕ ਨਸਲੀ ਹਮਲਾ ਹੈ। ਅਸੀਂ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕਰਦੇ ਹਾਂ।
ਇਹ ਵੀ ਪੜ੍ਹੋ : SYL ਵਿਵਾਦ: ਬੇਨਤੀਜਾ ਰਹੀ ਪੰਜਾਬ ਤੇ ਹਰਿਆਣਾ ਦੇ CMs ਦੀ ਮੀਟਿੰਗ, ਨਹਿਰ ਦੇ ਨਿਰਮਾਣ ‘ਤੇ ਨਹੀਂ ਬਣੀ ਸਹਿਮਤੀ
ਆਗਰਾ ਦੇ ਜ਼ਿਲ੍ਹਾ ਅਧਿਕਾਰੀ ਨਵਨੀਤ ਸਿੰਘ ਚਹਿਲ ਨੇ ਕਿਹਾ ਕਿ ਸ਼ੁਭਮ ਦੇ ਭਰਾ ਦੀ ਵੀਜ਼ਾ ਅਰਜ਼ੀ ਪ੍ਰਕਿਰਿਆ ਵਿਚ ਹੈ। ਅਸੀਂ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੇ ਹਾਂ। ਮੈਂ ਸਿਡਨੀ ਵਿਚ ਅੰਬੈਸੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਵੀਜ਼ਾ ਜਲਦ ਹੀ ਉਪਲਬਧ ਕਰਾਇਆ ਜਾਵੇਗਾ।
ਸ਼ੁਭਮ 6 ਅਕਤੂਬਰ ਨੂੰ ਲਗਭਗ 10 ਵਜੇ ਦੇ ਆਸ-ਪਾਸ ਏਟੀਐੱਮ ਤੋਂ ਮਕਾਨ ਦਾ ਕਿਰਾਇਆ ਦੇਣ ਲਈ 800 ਡਾਲਰ ਕੱਢ ਕੇ ਕਮਰੇ ‘ਤੇ ਜਾ ਰਿਹਾ ਸੀ। ਉਦੋਂ ਉਸ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਦੇ ਜਬੜੇ, ਪੇਟ ਸਣੇ ਸਰੀਰ ਦੇ ਕਈ ਹਿੱਸਿਆਂ ਵਿਚ 11 ਵਾਰ ਕੀਤੇ ਗਏ। ਇਹ ਹਮਲੇ ਦੇ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: