ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਨੇ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖੀ। ਸਿਵਲ ਸਰਜਨ ਦਫ਼ਤਰ ਵਿੱਚ ਤਾਇਨਾਤ ਮੁਲਾਜ਼ਮ ਹੜਤਾਲ ਤੇ ਰਹੇ। ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ।
ਮਨਿਸਟੀਰੀਅਲ ਸਟਾਫ਼ ਦੀ ਹੜਤਾਲ ਕਾਰਨ ਅੰਗਹੀਣ ਸਰਟੀਫਿਕੇਟ, ਮੌਤ-ਜਨਮ ਸਰਟੀਫਿਕੇਟ, ਡੋਪ ਟੈਸਟ, ਮੈਡੀਕਲ ਨਾਲ ਸਬੰਧਤ ਕੰਮ, ਦਫ਼ਤਰੀ ਡਾਕਖਾਨੇ ਆਦਿ ਪ੍ਰਭਾਵਿਤ ਹੋਏ। ਇਸ ਕਾਰਨ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਪਰੇਸ਼ਾਨ ਹੋ ਕੇ ਵਾਪਸ ਪਰਤਣਾ ਪਿਆ। ਮਨਿਸਟੀਰੀਅਲ ਸਟਾਫ ਨੇ ਫੈਸਲਾ ਕੀਤਾ ਕਿ ਕਲਮ ਛੋੜ ਹੜਤਾਲ 15 ਅਕਤੂਬਰ ਤੱਕ ਜਾਰੀ ਰਹੇਗੀ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ ਦੀਆਂ ਕਿਸ਼ਤਾਂ ਦੇ ਬਕਾਏ ਜਾਰੀ ਕੀਤੇ ਜਾਣ, ਛੇਵੇਂ ਤਨਖਾਹ ਕਮਿਸ਼ਨ ਵਿੱਚ ਸੋਧ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬੰਦ ਕੀਤੇ ਭੱਤੇ ਚਾਲੂ ਕੀਤੇ ਜਾਣ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਖੁਦ ਚਾਹੁੰਦੀ ਹੈ ਕਿ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਤੋਂ ਬਾਅਦ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਹੜਤਾਲ ਕਾਰਨ ਵੱਖ-ਵੱਖ ਵਿਭਾਗਾਂ ਦੀਆਂ 10 ਹਜ਼ਾਰ ਤੋਂ ਵੱਧ ਫਾਈਲਾਂ ਫਸ ਗਈਆਂ ਹਨ। ਸਭ ਤੋਂ ਵੱਡੀ ਸਮੱਸਿਆ ਜ਼ਮੀਨ ਖਰੀਦਦਾਰਾਂ ਨੂੰ ਭੁਗਤਣੀ ਪੈ ਰਹੀ ਹੈ। ਜ਼ਮੀਨ ਦੀ ਰਜਿਸਟਰੀ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।