ਆਬਕਾਰੀ ਨੀਤੀ ਘੁਟਾਲੇ ‘ਚ ਇਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਈ.ਡੀ ਨੇ ਤੀਜੀ ਵਾਰ ਛਾਪੇਮਾਰੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਅੱਜ ਤੜਕੇ ਈਡੀ ਨੇ ਸ਼ਰਾਬ ਦੇ ਕਾਰੋਬਾਰੀਆਂ ਦੇ 25 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਈਡੀ ਅਤੇ ਸੀਬੀਆਈ ਇਸ ਮਾਮਲੇ ਵਿੱਚ 100 ਤੋਂ ਵੱਧ ਥਾਵਾਂ ਦੀ ਤਲਾਸ਼ੀ ਲੈ ਚੁੱਕੇ ਹਨ, ਜਿਨ੍ਹਾਂ ਵਿੱਚ ਕੁਝ ਸਿਆਸਤਦਾਨ, ਅਤੇ ਕਾਰੋਬਾਰੀ ਸ਼ਾਮਲ ਹਨ। ਜਾਂਚ ਏਜੰਸੀਆਂ ਨੇ ਹੁਣ ਤੱਕ ਤਿੰਨ ਦੋਸ਼ੀਆਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਈਡੀ ਦੇ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਅਤੇ ਹੋਰਾਂ ਤੋਂ ਪੁੱਛਗਿੱਛ ਦੌਰਾਨ ਕੁਝ ਅਜਿਹੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਇਸ ਘੁਟਾਲੇ ਵਿੱਚ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੇ ਟਿਕਾਣਿਆਂ ‘ਤੇ ਅੱਜ ਛਾਪੇ ਮਾਰੇ ਜਾ ਰਹੇ ਹਨ, ‘ਚ ਕੁਝ ਵੱਡੇ ਕਾਰੋਬਾਰੀ ਸ਼ਾਮਲ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਛਾਪੇਮਾਰੀ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦਰਅਸਲ, ਉਪ ਰਾਜਪਾਲ ਨੇ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਸਕੱਤਰ ਨੇ 8 ਜੁਲਾਈ ਨੂੰ ਆਪਣੀ ਰਿਪੋਰਟ ਐਲਜੀ ਨੂੰ ਭੇਜੀ ਸੀ, ਜਿਸ ਵਿੱਚ ਉਨ੍ਹਾਂ ਨੇ ਪਿਛਲੇ ਸਾਲ ਲਾਗੂ ਕੀਤੀ ਆਬਕਾਰੀ ਨੀਤੀ ਵਿੱਚ ਅਣਗਹਿਲੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਇਸ ਨੂੰ ਲਾਗੂ ਕਰਨ ਵਿੱਚ ਗੰਭੀਰ ਖਾਮੀਆਂ ਦਾ ਦੋਸ਼ ਲਾਇਆ ਸੀ। ਭਾਜਪਾ ਅਤੇ ਕਾਂਗਰਸ ਨੇ ਇਸ ਕਥਿਤ ਘੁਟਾਲੇ ਦਾ ਦੋਸ਼ ਲਾਉਂਦਿਆਂ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਵਿਵਾਦ ਵਧਦੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਵਾਪਸ ਲੈ ਲਈ।