ਅੱਤਵਾਦੀਆਂ ਨੂੰ ਪਨਾਹ ਦੇਣ ਵਾਲਾ ਦੇਸ਼ ਪਾਕਿਸਤਾਨ ਵੀ ਇਸ ਦੇ ਕਹਿਰ ਤੋਂ ਬਚਿਆ ਨਹੀਂ ਹੈ। ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸ਼ੁੱਕਰਵਾਰ ਨੂੰ ਅੱਤਵਾਦੀ ਹਮਲਾ ਹੋਣ ਦੀ ਖਬਰ ਹੈ। ਇਸ ਹਮਲੇ ਵਿਚ ਅੱਤਵਾਦੀਆਂ ਨੇ ਹਾਈਕੋਰਟ ਦੇ ਮੁੱਖ ਜੱਜ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਨੂੰ ਇਕ ਮਸਜਿਦ ਦੇ ਬਾਹਰ ਗੋਲੀ ਮਾਰੀ ਗਈ। ਘਟਨਾ ਵਿਚ ਕਈ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਖਾਰਾਨ ਦੇ ਪੁਲਿਸ ਪ੍ਰਧਾਨ ਆਸਿਫ ਹਲੀਮ ਨੇ ਦੱਸਿਆ ਕਿ ਹਮਲਾਵਰਾਂ ਨੇ ਖਾਰਨ ਇਲਾਕੇ ਵਿਚ ਮਸਜਿਦ ਦੇ ਬਾਹਰ ਮੁਹੰਮਦ ਨੂਰ ਮੇਸਕਨਜਈ ‘ਤੇ ਗੋਲੀਆਂ ਚਲਾਈਆਂ ਜਿਸ ਵਿਚ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਅੱਤਵਾਦੀ ਹਮਲੇ ‘ਤੇ ਗੁੱਸਾ ਜ਼ਾਹਰ ਕਰਦਿਆਂ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੁਸ ਬਿਜੇਂਜੋ ਨੇ ਕਿਹਾ ਕਿ ਸ਼ਾਂਤੀ ਦੇ ਦੁਸ਼ਮਣਾਂ ਦੇ ਕਾਇਰਾਨਾ ਹਮਲੇ ਦੇਸ਼ ਨੂੰ ਡਰਾ ਨਹੀਂ ਸਕਦੇ। ਸਾਬਕਾ ਜੱਜ ਦੀ ਹੱਤਿਆ ‘ਤੇ ਸੋਗ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਅਭੁੱਲ ਰਹੀਆਂ ਹਨ। ਅਜਮਲ ਖਾਨ, ਕਵੇਟਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਜਮਲ ਖਾਨ ਕੱਕੜ ਨੇ ਵੀ ਇਸ ਹਮਲੇ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਸਾਬਕਾ ਜੱਜ ਦੇ ਦੇਹਾਂਤ ਨਾਲ ਪਾਕਿਸਤਾਨ ਦਾ ਹਰ ਨਾਗਰਿਕ ਦੁਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਅਕਤੂਬਰ ਦੀ ਸ਼ੁਰੂਆਤ ‘ਚ ਪਾਕਿਸਤਾਨ ਦੇ ਕਾਨੂੰਨ ਮੰਤਰੀ ਸ਼ਹਾਦਤ ਹੁਸੈਨ ਨੇ ਮੰਨਿਆ ਸੀ ਕਿ ਅੱਤਵਾਦੀ ਗਤੀਵਿਧੀਆਂ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਇਸ ਸਾਲ ਸਤੰਬਰ ‘ਚ ਪਾਕਿਸਤਾਨ ‘ਚ ਸਭ ਤੋਂ ਜ਼ਿਆਦਾ ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਸਤੰਬਰ ਮਹੀਨੇ ‘ਚ 42 ਅੱਤਵਾਦੀ ਹਮਲੇ ਹੋਏ ਜਦਕਿ ਇਸ ਸਾਲ ਅਗਸਤ ‘ਚ ਅੱਤਵਾਦੀਆਂ ਨੇ ਪਾਕਿਸਤਾਨ ‘ਚ 31 ਹਮਲੇ ਕੀਤੇ, ਜਿਸ ‘ਚ 37 ਲੋਕ ਮਾਰੇ ਗਏ ਅਤੇ 55 ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਫਾਟਾ ਅਤੇ ਖੈਬਰ ਪਖਤੂਨਖਵਾ ‘ਚ ਹਿੰਸਾ ‘ਚ 106 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ।