ਅੰਮ੍ਰਿਤਸਰ ਦੇ ਆਜ਼ਾਦ ਨਗਰ ਇਲਾਕੇ ਵਿੱਚ ਅੱਜ ਸਵੇਰੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪਤਨੀ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਜੰਡਿਆਲਾ ਅਤੇ ਉਸ ਦੀ ਪਤਨੀ ਰਾਜਬੀਰ ਕੌਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਕਾਰ ਸਿੱਖ ਰਹੇ ਬਾਈਕ ਆਟੋ ਮਕੈਨਿਕ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦਾ ਸੀਸੀਟੀਵੀ ਵੀ ਸਾਹਮਣੇ ਆ ਗਿਆ ਹੈ, ਜੋ ਕਿ ਬਹੁਤ ਭਿਆਨਕ ਹੈ। ਮ੍ਰਿਤਕ ਦੇ ਭਤੀਜੇ ਕਰਨਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਾਸੀ ਦੇ ਮੁੰਡੇ ਬਲਵਿੰਦਰ ਸਿੰਘ ਦਾ ਅੱਜ ਭੋਗ ਸੀ। ਧਰਮਿੰਦਰ ਸਿੰਘ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਭੋਗ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ, ਜਿਵੇਂ ਹੀ ਉਹ ਘਰ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਸਰਵਣ ਸਿੰਘ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਯਾਦਵਿੰਦਰ ਸਿੰਘ ਅਤੇ ਰਿਸ਼ਤੇਦਾਰ ਕਰਨਵੀਰ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਸਰਵਣ ਸਿੰਘ ਫਰਾਰ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹ ਵੀ ਪੜ੍ਹੋ : ਭੂਤ ਭਜਾਉਣ ਦੇ ਨਾਂ ‘ਤੇ ਤਾਂਤਰਿਕਾਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਮਾਰੀ ਔਰਤ, ਹੱਡੀਆਂ ਤੋੜੀਆਂ