ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।
ਭਗਵੰਤ ਮਾਨ ਨੇ ਆਪਣੇ ਜਨਮਦਿਨ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸਾਂਝੀ ਕੀਤੀ ਕਿ ਪੋਸਟ ਵਿਚ ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਬਚਪਨ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਆਪਣੇ ਮਾਤਾ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਭਗਵੰਤ ਮਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਜਨਮ ਦਿਨ ਮੌਕੇ ਆਪਣੀ ਤਸਵੀਰ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਲਿਖਿਆ, ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ। ਮੈਂ ਜਦ ਵੀ ਇਸ ਦੁਨੀਆਂ ਤੇ ਆਵਾਂ ਮੇਰਾ ਦੇਸ ਹੋਵੇ ਪੰਜਾਬ।