ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ‘ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੋਂ ਫਾਰਚੂਨਰ ਗੱਡੀਆਂ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।
ਪੁਲੀਸ ਨੇ ਇਸ ਮਾਮਲੇ ਵਿੱਚ ਸਤਬੀਰ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰ ਲਿਆ ਹੈ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ। ਅਦਾਲਤ ਨੇ ਜੱਗੂ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਦੇ ਪ੍ਰੋਡਕਸ਼ਨ ਰਿਮਾਂਡ ਦੌਰਾਨ ਹੀ ਪੁਲਿਸ ਨੂੰ ਗੁਰਮੀਤ ਮੀਤੇ ਬਾਰੇ ਪਤਾ ਲੱਗਾ ਕਿ ਉਹ ਵੀ ਬਠਿੰਡਾ ਜਾਣ ਸਮੇਂ ਫਾਰਚੂਨਰ ਗੱਡੀ ਵਿੱਚ ਸੀ। ਇਸ ਦੌਰਾਨ ਪੁਲੀਸ ਨੇ ਬਟਾਲਾ ਜੇਲ੍ਹ ਵਿੱਚੋਂ ਗੁਰਮੀਤ ਮੀਤਾ ਦੇ ਪ੍ਰੋਡਕਸ਼ਨ ਵਾਰੰਟ ਲੈ ਲਏ। ਗੁਰਮੀਤ ਮੀਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ। ਮੁਲਜ਼ਮ ਗੁਰਮੀਤ ਮੀਤ ਜੱਗੂ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ।