ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆਏ ਹਨ। ਇਸੇ ਕੜੀ ਵਿੱਚ ਹੁਣ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪੋਸਟ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੇਖੋ ਕੀ ਕਿਹਾ।
ਜਾਣਕਾਰੀ ਲਈ ਦੱਸ ਦੇਈਏ ਇਸ ਤੋਂ ਪਹਿਲਾਂ ਭਾਰਤ ਦੇ ਪੀ.ਐੱਮ ਨਰਿੰਦਰ ਮੋਦੀ ਨੇ ਵੀ ਭਗਵੰਤ ਮਾਨ ਦੇ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਇਕ ਪੋਸਟ ਸਾਂਝੀ ਕੀਤੀ ਸੀ। ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਵੀ ਟਵੀਟ ਕੀਤਾ।
ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਦੀਆਂ ਕੁਝ ਰੋਚਕ ਗੱਲਾਂ ਜੋ ਤੁਸੀ ਸ਼ਾਇਦ ਪਹਿਲਾਂ ਨਾ ਸੁਣੀਆਂ ਹੋਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਹੋਏ ਤਲਾਕ ਤੋਂ 7 ਸਾਲ ਬਾਅਦ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਇੱਕ ਸਾਦੇ ਸਮਾਗਮ ਦੌਰਾਨ ਕਰਵਾਇਆ ਸੀ। ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ।