ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਨੂੰ ਦੇਸ਼ ਭਰ ਦੇ ਨਾਲ-ਨਾਲ ਰੇਵਾੜੀ ਦੇ ਪਿੰਡ ਰਾਲੀਆਵਾਸ ‘ਚ ਇਕ ਵਕੀਲ ਦੇ ਘਰ ‘ਤੇ ਛਾਪੇਮਾਰੀ ਕੀਤੀ। NIA ਦੀ ਟੀਮ ਨੇ ਸਵੇਰੇ ਘਰ ਦਾ ਦਰਵਾਜ਼ਾ ਖੜਕਾਇਆ। ਵਕੀਲ ਅਤੇ ਪਰਿਵਾਰ ਤੋਂ ਪੁੱਛਗਿੱਛ ਜਾਰੀ ਹੈ।
NIA ਦੇ ਛਾਪੇ ਦੀ ਸੂਚਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਦੱਸ ਦਈਏ ਕਿ ਮੰਗਲਵਾਰ ਸਵੇਰੇ NIA ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ‘ਚ ਗੈਂਗਸਟਰ, ਡਰੱਗ ਸਮੱਗਲਰ ਦੇ 40 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਕਈ ਨਾਮੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਛਾਪੇਮਾਰੀ ਚੱਲ ਰਹੀ ਹੈ। ਰੇਵਾੜੀ ਦੇ ਪਿੰਡ ਰਾਲੀਆਵਾਸ ‘ਚ ਐਡਵੋਕੇਟ ਅਵਿਨਾਸ਼ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਕੀਲ ਗੁਰੂਗ੍ਰਾਮ ਕੋਰਟ ‘ਚ ਪ੍ਰੈਕਟਿਸ ਕਰਦਾ ਹੈ ਅਤੇ ਉਸ ਕੋਲ ਗੈਂਗਸਟਰ ਦੇ ਕੇਸ ਦੀ ਫਾਈਲ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜਾਣਕਾਰੀ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਕਈ ਰਾਜਾਂ ਵਿੱਚ ਸਰਗਰਮ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅਜੇ ਵੀ ਜੇਲ ‘ਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। NIA ਦੀ ਇਸ ਛਾਪੇਮਾਰੀ ‘ਚ ਲਾਰੇਂਸ ਬਿਸ਼ਨੋਈ ਗੈਂਗ ਦੇ ਸਹਾਇਕ ਅਤੇ ਹੋਰ ਗੈਂਗਸਟਰ ਵੀ ਨਿਸ਼ਾਨੇ ‘ਤੇ ਹਨ। ਸਬੰਧਤ ਰਾਜਾਂ ਦੀ ਪੁਲਿਸ ਨੇ ਇਨ੍ਹਾਂ ਸਹਾਇਕਾਂ ਦੀ ਪੂਰੀ ਸੂਚੀ ਲੈ ਲਈ ਹੈ। ਉਦੋਂ ਤੋਂ ਇਨ੍ਹਾਂ ਸਾਰਿਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ।