ਜਲੰਧਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸੋਮਵਾਰ ਨੂੰ ਸ਼ਹਿਰ ਦੇ ਰਾਮਾਮੰਡੀ ਨੇੜੇ ਇਕ ਸੁੰਨਸਾਨ ਇਲਾਕੇ ਵਿਚ ਇਕ 80 ਸਾਲਾ ਅਪਾਹਜ ਔਰਤ ਨਾਲ ਇਕ ਆਟੋ ਚਾਲਕ ਨੇ ਜਬਰ-ਜ਼ਨਾਹ ਕੀਤਾ। ਪੀੜਤ ਔਰਤ ਦੀਾਂ ਦੋਵੇਂ ਬਾਹਾਂ ਨਹੀਂ ਹਨ। ਇਹ ਔਰਤ ਮਕਸੂਦ ਦੇ ਨੇੜਲੇ ਪਿੰਡ ਦੀ ਰਹਿਣ ਵਾਲੀ ਹੈ। ਮੁਲਜ਼ਮ ਦੀ ਪਛਾਣ ਦੀਪਕ (26) ਵਜੋਂ ਹੋਈ ਹੈ। ਉਹ ਨਸ਼ੇ ਦਾ ਆਦੀ ਦੱਸਿਆ ਜਾਂਦਾ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਉਸ ਦਾ ਵੱਧ ਤੋਂ ਵੱਧ ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਔਰਤ ਨਜ਼ਦੀਕੀ ਪਿੰਡ ਤੋਂ ਦਵਾਈ ਲੈਣ ਲਈ ਸ਼ਹਿਰ ਆਈ ਸੀ। ਉਹ ਰਾਮਾਮੰਡੀ ਤੋਂ ਆਟੋ ਰਿਕਸ਼ਾ ‘ਤੇ ਸਵਾਰ ਹੋਈ ਸੀ। ਜਦੋਂ ਆਟੋ ਚਾਲਕ ਰੇਲਵੇ ਸਟੇਸ਼ਨ ਵੱਲ ਜਾਣ ਲੱਗਾ ਤਾਂ ਔਰਤ ਨੇ ਉਸ ਤੋਂ ਪੁੱਛਿਆ ਕਿ ਉਹ ਉਲਟਾ ਕਿਉਂ ਜਾ ਰਿਹਾ ਹੈ, ਜਿਸ ‘ਤੇ ਉਸ ਨੇ ਕਿਹਾ ਕਿ ਉਹ ਪੈਟਰੋਲ ਪੰਪ ‘ਤੇ ਤੇਲ ਪਵਾਉਣਾ ਚਾਹੁੰਦਾ ਹੈ। ਇਸ ਤੋਂ ਬਾਅਦ ਆਟੋ ਚਾਲਕ ਉਸ ਨੂੰ ਘਰ ਛੱਡਣ ਦੀ ਬਜਾਏ ਸੁੰਨਸਾਨ ਇਲਾਕੇ ਵਿੱਚ ਲੈ ਗਿਆ, ਜਿੱਥੇ ਉਸ ਨੇ ਔਰਤ ਨਾਲ ਬਲਾਤਕਾਰ ਕੀਤਾ।
ਔਰਤ ਦੇ ਰੌਲਾ ਪਾਉਣ ‘ਤੇ ਕੁਝ ਰਾਹਗੀਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਨੂੰ ਆਟੋ ਚਾਲਕ ਦੇ ਚੁੰਗਲ ‘ਚੋਂ ਛੁਡਵਾਇਆ। ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਔਰਤ ਦੀ ਮੈਡੀਕਲ ਜਾਂਚ ‘ਚ ਉਸ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਪਰਾਲੀ ਖਿਲਾਫ ਚੱਲ ਰਹੀ ਮੁਹਿੰਮ ਦਾ ਅਸਰ, ਪੰਜਾਬ ‘ਚ 2 ਸਾਲਾਂ ਬਾਅਦ ਸਭ ਤੋਂ ਘੱਟ ਸੜੀ ਪਰਾਲੀ
ਪੁਲਿਸ ਨੇ ਦੋਸ਼ੀ ਖ਼ਿਲਾਫ਼ ਜਲੰਧਰ ਕੈਂਟ ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ), 323 (ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ ਦੀ ਸਜ਼ਾ) ਅਤੇ 506 (ਅਪਰਾਧਿਕ ਧਮਕੀ ਦੇਣ ਦੀ ਸਜ਼ਾ) ਤਹਿਤ ਕੇਸ ਦਰਜ ਕੀਤਾ ਹੈ। ਸ਼ਹਿਰ ਦੀਆਂ ਮਹਿਲਾ ਵਰਕਰਾਂ ਨੇ ਰਾਮਾਮੰਡੀ ਨੇੜੇ ਵਾਪਰੀ ਇਸ ਸ਼ਰਮਨਾਕ ਘਟਨਾ ਦੀ ਨਿਖੇਧੀ ਕਰਦਿਆਂ ਮੁਲਜ਼ਮ ਦੀਪਕ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਬਾਹਰਵਾਰ ਅਤੇ ਵੱਖ-ਵੱਖ ਇਲਾਕਿਆਂ ‘ਚ ਗਸ਼ਤ ਵਧਾਈ ਜਾਵੇ। ਜ਼ਿਕਰਯੋਗ ਹੈ ਕਿ 7 ਮਹੀਨੇ ਪਹਿਲਾਂ ਫਰਵਰੀ ‘ਚ ਪਿੰਡ ਕਰਤਾਰਪੁਰ ‘ਚ 9 ਸਾਲਾ ਬੱਚੀ ਨਾਲ ਬਲਾਤਕਾਰ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: