ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਰਦੂਲਗੜ੍ਹ ਦੇ ਪਿੰਡ ਫਤਿਹਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿਸਾਨ ਨੇ ਫ਼ਸਲ ਖ਼ਰਾਬ ਹੋ ਜਾਣ ਦੇ ਚੱਲਦਿਆਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਉਧਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰਦੂਲਗੜ੍ਹ ਦੇ ਪਿੰਡ ਫਤਿਹਪੁਰ ਦੇ ਵਿੱਚ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਕਿਸਾਨ ਜਗਸੀਰ ਸਿੰਘ ( 30 ) ਨੇ ਖੁਦਕੁਸ਼ੀ ਕਰ ਲਈ ਹੈ ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ 6 ਏਕੜ ਜ਼ਮੀਨ ਠੇਕੇ ‘ਤੇ ਲੈਕੇ ਖੇਤੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੀਂਹ ਅਤੇ ਗੁਲਾਬੀ ਸੁੰਡੀ ਦੇ ਕਾਰਨ ਫਸਲ ਬਰਬਾਦ ਹੋਣ ਦੇ ਚਲਦਿਆਂ ਕਿਸਾਨ ਲਗਾਤਾਰ ਪਰੇਸ਼ਾਨ ਸੀ ਉਨ੍ਹਾ ਦੱਸਿਆ ਕਿ ਮ੍ਰਿਤਕ ਕਿਸਾਨ 7 ਲੱਖ ਦੇ ਕਰੀਬ ਕਰਜ਼ਾਈ ਸੀ। ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ੇ ਦੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹੋਈ ਝੜਪ ਦੇ ਮਾਮਲੇ ‘ਚ ਸਿਮਰਜੀਤ ਬੈਂਸ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ
ਜਾਂਚਕਰਤਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਵਾਸੀ ਫਤਿਹਪੁਰ ਕੋਈ ਜ਼ਹਿਰੀਲੀ ਚੀਜ਼ ਖਾਕੇ ਖ਼ੁਦਕੁਸ਼ੀ ਕਰ ਗਿਆ ਹੈ ਜਿਸ ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।