ਲੁਧਿਆਣਾ ਜੇਲ੍ਹ ਵਿੱਚ ਚੈਕਿੰਗ ਦੌਰਾਨ 9 ਮੋਬਾਇਲ ਫੋਨ ਬਰਾਮਦ ਹੋਏ ਹਨ, ਜੋ ਕੈਦੀਆਂ ਵੱਲੋਂ ਵਰਤੇ ਜਾ ਰਹੇ ਸਨ। ਪੁਲਿਸ ਨੇ ਜੇਲ੍ਹ ਵਿਭਾਗ ਦੀ ਸ਼ਿਕਾਇਤ ‘ਤੇ ਤਿੰਨ ਅਪਰਾਧਿਕ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਹਾਇਕ ਸੁਪਰਡੈਂਟ ਸੂਰਜ ਮੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੁਲਵਿੰਦਰ ਸਿੰਘ, ਸੰਜੀਵ ਕੁਮਾਰ ਅਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 2 ਮੋਬਾਇਲ ਫ਼ੋਨ ਅਤੇ ਚਾਰਜਰ ਬਰਾਮਦ ਹੋਏ। ਪੁਲੀਸ ਨੇ ਉਨ੍ਹਾਂ ਕੋਲੋਂ ਮਿਲੇ ਮੋਬਾਇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀਆਂ ਜੇਲ੍ਹਾਂ ‘ਚੋਂ ਵੱਡੀ ਗਿਣਤੀ ‘ਚ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ ‘ਤੇ ਇਸ ਦਾ ਅਸਰ ਘੱਟ ਹੀ ਦੇਖਣ ਨੂੰ ਮਿਲਦਾ ਹੈ। ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਸਭ ਤੋਂ ਵੱਧ ਮੋਬਾਈਲ ਫੜੇ ਜਾ ਰਹੇ ਹਨ।