ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨ ਸਰਕਾਰ ਸਿੱਧੂ ਦੀ ਗਵਾਹੀ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਤੋਂ ਪਹਿਲਾਂ ਸਿੱਧੂ ਨੇ ਪਟਿਆਲਾ ਜੇਲ੍ਹ ਸੁਪਰਡੈਂਟ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ। ਸਿੱਧੂ ਨੇ ਐਸਪੀਪੀ ਪਟਿਆਲਾ ਅਤੇ ਸੀਪੀ ਲੁਧਿਆਣਾ ਨੂੰ ਵੀ ਇਸ ਚਿੱਠੀ ਦੀ ਕਾਪੀ ਭੇਜੀ ਅਤੇ ਕਿਹਾ ਕਿ 6 ਮਹੀਨੇ ਪਹਿਲਾਂ ਵੀ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਸੀ ਪਰ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ਹੈ। ਸਿੱਧੂ ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਮੈਂ ਬਿਨਾਂ ਸੁਰੱਖਿਆ ਅਦਾਲਤ ਜਾਂਦਾ ਹੈ ਤਾਂ ਮੇਰੀ ਜਾਨ ਦਾ ਜਿ਼ੰਮੇਵਾਰ ਕੌਣ ਹੋਵੇਗਾ? ਸਿੱਧੂ ਕੱਲ੍ਹ CLU ਮਾਮਲੇ ਵਿੱਚ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਣਗੇ।
ਇਸ ਮਗਰੋਂ ਸੀ.ਐੱਮ. ਮਾਨ ਨੇ ਕਿਹਾ ਕਿ “ਨਵਜੋਤ ਸਿੰਘ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਇੱਕ ਧੋਖੇਬਾਜ਼ ਵੱਲੋਂ ਕੀਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਪੇਸ਼ ਹੋਣਗੇ। ਉਨ੍ਹਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ”ਮਾਨ ਨੇ ਆਪਣੇ ਟਵੀਟ ਵਿੱਚ ਕਿਹਾ।
ਦੱਸ ਦੇਈਏ ਕਿ ਸਿੱਧੂ ਦੀ ਆਪਣੇ ਜਨਮ ਦਿਨ ਮੌਕੇ ਜੇਲ੍ਹ ਵਿੱਚ ਅਚਾਨਕ ਤਬੀਅਤ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਘੱਟ ਹੋ ਗਿਆ ਸੀ, ਜਿਸ ਕਰਕੇ ਉਹ ਬੇਹੋਸ਼ ਹੋ ਗਏ। ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ।
ਸਿੱਧੂ ਦੇ ਈਸੀਜੀ ਅਤੇ ਹੋਰ ਸਾਰੇ ਲੋੜੀਂਦੇ ਟੈਸਟ ਉਥੋਂ ਦੇ ਕਾਰਡੀਓਲਾਜੀ ਵਿਭਾਗ ਵਿੱਚ ਕੀਤੇ ਗਏ। ਸਿੱਧੂ ਨੂੰ ਸਖ਼ਤ ਸੁਰੱਖਿਆ ਵਿਚਾਲੇ ਦੁਪਹਿਰ ਕਰੀਬ 12.30 ਵਜੇ ਰਾਜਿੰਦਰਾ ਲਿਆਂਦਾ ਗਿਆ। ਬਾਅਦ ਵਿਚ ਦੁਪਹਿਰ ਪੌਣੇ ਤਿੰਨ ਵਜੇ ਦੇ ਕਰੀਬ ਸਿੱਧੂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਸਾਰੇ ਜ਼ਰੂਰੀ ਟੈਸਟ ਕਰਵਾਉਣ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਪਟਾਕਿਆਂ ‘ਤੇ ਤੁਰੰਤ ਸੁਣਵਾਈ ਵਾਲੀ ਪਟੀਸ਼ਨ ਖਾਰਿਜ, SC ਨੇ ਕਿਹਾ, ‘ਲੋਕਾਂ ਨੂੰ ਸਾਫ਼ ਹਵਾ ‘ਚ ਸਾਹ ਲੈਣ ਦਿਓ’
ਨਵਜੋਤ ਸਿੰਘ ਸਿੱਧੂ ਦੇ ਵਕੀਲ ਐਚਪੀਐਸ ਵਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਐਡਵੋਕੇਟ ਵਰਮਾ ਨੇ ਦੱਸਿਆ ਕਿ ਸਿੱਧੂ ਨੂੰ ਪਹਿਲਾਂ ਕਦੇ ਵੀ ਬੀਪੀ ਦੀ ਸ਼ਿਕਾਇਤ ਨਹੀਂ ਸੀ। ਅਜਿਹਾ ਵੀ ਨਹੀਂ ਹੈ ਕਿ ਉਹ ਡਾਈਟਿੰਗ ਕਰ ਰਹੇ ਹਨ। ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਉਨ੍ਹਾਂ ਨੇ ਸਵੇਰੇ ਨਾਸ਼ਤੇ ‘ਚ ਫਲ ਲਏ ਪਰ ਅਚਾਨਕ 11.30 ਦੇ ਕਰੀਬ ਉਹ ਬੇਹੋਸ਼ ਹੋ ਗਏ। ਜਾਂਚ ਕਰਨ ‘ਤੇ ਬਲੱਡ ਪ੍ਰੈਸ਼ਰ ਘੱਟ ਪਾਇਆ ਗਿਆ। ਹੇਠਾਂ ਦਾ ਬੀਪੀ ਸਿਰਫ਼ 48 ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ। ਹੁਣ ਉਨ੍ਹਾਂ ਦੀ ਤਬੀਅਤ ਬਿਹਤਰ ਹੈ।
ਵੀਡੀਓ ਲਈ ਕਲਿੱਕ ਕਰੋ -: