ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਏ.ਕੇ.-47 ਸਣੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਦੀਵਾਲੀ ਅਤੇ ਤਿਉਹਾਰਾਂ ਦੇ ਮੌਕੇ ‘ਤੇ ਇਹ ਤਿੰਨੇ ਸੂਬੇ ‘ਚ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਇਸ ਹੋਟਲ ਵਿੱਚ ਕਾਫ਼ੀ ਸਮੇਂ ਤੋਂ ਰੁਕੇ ਹੋਏ ਸਨ। ਦਿੱਲੀ ਅਤੇ ਪੰਜਾਬ ਪੁਲੀਸ ਦੀ ਸਾਂਝੀ ਟੀਮ ਨੇ ਜਦੋਂ ਤਿੰਨਾਂ ਮੁਲਜ਼ਮਾਂ ਦੇ ਕਮਰੇ ਦੀ ਤਲਾਸ਼ੀ ਲਈ ਤਾਂ ਉਥੋਂ ਤਿੰਨ ਪਿਸਤੌਲ ਬਰਾਮਦ ਹੋਏ ਸਨ। ਮੁਲਜ਼ਮ ਕੋਲੋਂ ਇੱਕ ਏਕੇ-47 ਵੀ ਬਰਾਮਦ ਹੋਈ ਹੈ। ਅੰਮ੍ਰਿਤਸਰ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਕੱਲ੍ਹ ਹੀ ਵੱਡਾ ਖੁਲਾਸਾ ਕੀਤਾ ਜਾਵੇਗਾ।
ਅੰਮ੍ਰਿਤਸਰ ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ‘ਚ ਬੈਠੇ ਲਖਬੀਰ ਸਿੰਘ ਲੰਡਾ ਦੇ ਪੰਜਾਬ ਅਤੇ ਭਾਰਤ ‘ਚ ਚੱਲ ਰਹੇ ਨੈੱਟਵਰਕ ‘ਤੇ ਦਿੱਲੀ ਅਤੇ ਪੰਜਾਬ ਪੁਲਸ ਨਜ਼ਰ ਰੱਖ ਰਹੀ ਸੀ। ਜਿਵੇਂ ਹੀ ਦਿੱਲੀ ਪੁਲਿਸ ਨੂੰ ਖੁਫੀਆ ਵਿਭਾਗ ਤੋਂ ਸੂਚਨਾ ਮਿਲੀ ਕਿ ਲੰਡਾ ਦੇ ਤਿੰਨ ਸਾਥੀ ਅੰਮ੍ਰਿਤਸਰ ‘ਚ ਲੁਕੇ ਹੋਏ ਹਨ ਅਤੇ ਪੰਜਾਬ ‘ਚ ਦੀਵਾਲੀ ਦੇ ਆਸ-ਪਾਸ ਕੋਈ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਇਸ ਤੋਂ ਬਾਅਦ ਦਿੱਲੀ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾਇਆ।
ਇਹ ਵੀ ਪੜ੍ਹੋ : 45 ਦਿਨ ‘ਚ ਬ੍ਰਿਟਿਸ਼ PM ਟਰਸ ਦਾ ਅਸਤੀਫ਼ਾ, ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਮੁੜ ਮਿਲਿਆ ‘ਗੋਲਡਨ ਚਾਂਸ’
ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਬੈਠਾ ਅੱਤਵਾਦੀ ਲੰਡਾ ਦੀਵਾਲੀ ਦੇ ਆਸ-ਪਾਸ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਹੈ। ਜਦੋਂ ਦਿੱਲੀ ਪੁਲਿਸ ਨੂੰ ਇਨਪੁਟ ਮਿਲਿਆ ਤਾਂ ਉਨ੍ਹਾਂ ਨੇ ਹੋਰ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਅੰਮ੍ਰਿਤਸਰ ਪੁਲਸ ਨਾਲ ਮਿਲ ਕੇ ਇਕ ਹੋਟਲ ‘ਚ ਛਾਪਾ ਮਾਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਜਨਤਕ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਗ੍ਰਿਫ਼ਤਾਰ ਮੁਲਜ਼ਮਾਂ ਅਤੇ ਉਨ੍ਹਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਦਾ ਖੁਲਾਸਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: