ਲੁਧਿਆਣਾ ਵਿਚ ਕ੍ਰਾਈਮ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਆਪਸੀ ਰੰਜਿਸ਼ ਕਾਰਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੀ ਦੇਰ ਰਾਤ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ।
ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਦੋਸ਼ੀ ਨੌਜਵਾਨ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਭਾਮੀਆਂ ਕਲਾਂ ਇਲਾਕੇ ਦੀ ਦੱਸੀ ਜਾ ਰਹੀ ਹੈ। ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਦੀ ਇਕ ਨੌਜਵਾਨ ਨਾਲ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਇਕੱਲੇ ਨੌਜਵਾਨ ‘ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਨੌਜਵਾਨ ਖੂਨ ਨਾਲ ਲੱਥ-ਪੱਥ ਹੋ ਗਿਆ। ਦੋਸ਼ ਉਸ ਨੂੰ ਸੜਕ ‘ਤੇ ਹੀ ਸੁੱਟ ਕੇ ਭੱਜ ਗਏ। ਮ੍ਰਿਤਕ ਦੀ ਪਛਾਣ ਪਾਰਸ ਖਤਰੀ ਵਜੋਂ ਹੋਈ ਹੈ।
ਪਾਰਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਸੀ ਜਿਸ ਕਾਰਨ ਉਨ੍ਹਾਂ ਨੇ ਮੌਕਾ ਦੇਖਕੇ ਹਮਲਾ ਕਰ ਦਿੱਤਾ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪਾਰਸ ਦੇਰ ਰਾਤ ਭਾਮੀਆਂ ਕਲਾਂ ਪਿੰਡ ਜਾ ਰਿਹਾ ਸੀ। ਇਸ ਦਰਮਿਆਨ ਉਸ ਨੂੰ ਕੁਝ ਨੌਜਵਾਨਾਂ ਨੇ ਘੇਰ ਲਿਆ ਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ।
ਹਮਲਾਵਰਾਂ ਵਿਚ ਸੰਦੀਪ ਨਾਂ ਦਾ ਨੌਜਵਾਨ ਵੀ ਸ਼ਾਮਲ ਸੀ। ਘਟਨਾ ਵਾਲੀ ਥਾਂ ‘ਤੇ ਪਹੁੰਚੀ ਥਾਣਾ ਜਮਾਲਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ ਤਾਂ ਕਿ ਦੋਸ਼ੀਆਂ ਦੀ ਪਛਾਣ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -: