ਰਿਸ਼ੀ ਸੁਨਕ ਦੇ ਸਮਰਥਕਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੇ ਸਾਬਕਾ ਚਾਂਸਲਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ‘ਚ ਉਮੀਦਵਾਰਾਂ ਦੀ ਸੂਚੀ ‘ਚ ਸ਼ਾਮਲ ਹੋਣ ਲਈ 100 ਸੰਸਦ ਮੈਂਬਰਾਂ ਦਾ ਸਮਰਥਨ ਮਿਲਿਆ ਹੈ। ਸੁਨਕ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਵਜੋਂ ਲਿਜ਼ ਟਰਸ ਦੀ ਥਾਂ ਲੈਣ ਦੀ ਦੌੜ ਵਿੱਚ ਹਨ।
ਜ਼ਿਕਰਯੋਗ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਜੋ ਕਿ ਕੈਰੇਬੀਅਨ ਦੇਸ਼ ਵਿੱਚ ਛੁੱਟੀਆਂ ਮਨਾ ਰਹੇ ਹਨ, ਵੀ ਇਸ ਦੌੜ ਵਿੱਚ ਸ਼ਾਮਲ ਹੋਣ ਦੇ ਇਰਾਦੇ ਨਾਲ ਵਤਨ ਪਰਤ ਆਏ ਹਨ।
42 ਸਾਲਾ ਸੁਨਕ ਦਾ ਸਮਰਥਨ ਕਰਨ ਵਾਲੇ ਸੰਸਦ ਮੈਂਬਰਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵਰਣਨਯੋਗ ਹੈ ਕਿ ਸੁਨਕ ਅਤੇ ਜੌਹਨਸਨ ਨੇ ਅਜੇ ਤੱਕ ਪਾਰਟੀ ਦਾ ਨੇਤਾ ਬਣਨ ਲਈ ਚੋਣ ਲੜਨ ਦਾ ਰਸਮੀ ਐਲਾਨ ਨਹੀਂ ਕੀਤਾ ਹੈ। ਹੁਣ ਤੱਕ ‘ਲੀਡਰ ਆਫ ਦਿ ਕਾਮਨਜ਼’ ਪੈਨੀ ਮੋਰਡੈਂਟ ਹੀ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਹਾਲਾਂਕਿ ਸਾਬਕਾ ਵਿੱਤ ਮੰਤਰੀ ਸੁਨਕ ਨੂੰ ਟੋਰੀ ਪਾਰਟੀ ਦੇ ਕੁਝ ਮੰਤਰੀਆਂ ਅਤੇ ਟੋਰੀ ਪਾਰਟੀ ਦੇ ਵੱਖ-ਵੱਖ ਧੜਿਆਂ ਦੇ ਕੁਝ ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਹੈ।
ਰਿਪੋਰਟਾਂ ਮੁਾਤਬਕ ਸਾਬਕਾ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਅਬ ਨੇ ਕਿਹਾ ਕਿ ਗਰਮੀਆਂ ਲਈ ਰਿਸ਼ੀ ਦੀ ਯੋਜਨਾ ਬਿਲਕੁਲ ਸਹੀ ਸੀ ਅਤੇ ਮੈਨੂੰ ਲਗਦਾ ਹੈ ਕਿ ਇਹ ਅਜੇ ਵੀ ਸਹੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਹ ਕੁਝ ਸਥਿਰਤਾ ਲਿਆਉਣ ਅਤੇ ਲੱਖਾਂ ਵਰਕਰਾਂ ਨੂੰ ਭਰੋਸਾ ਦਿਵਾਉਣ ਲਈ ਦੇਸ਼ ਵਿੱਚ ਵਪਾਰ ਨੂੰ ਉਤਸ਼ਾਹਤ ਕਰਨ ਲਈ ਯੋਗ ਉਮੀਦਵਾਰ ਹੈ।
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ‘ਚ ਰੇਲਵੇ ਦਾ ਝਟਕਾ, ਇਨ੍ਹਾਂ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟ 10 ਤੋਂ ਕੀਤੀ 50 ਰੁ.
ਦੱਸ ਦੇਈਏ ਕਿ ਲਿਜ਼ ਟਰਸ ਨੇ ਸਿਰਫ 45 ਦਿਨਾਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਸੁਨਕ ਦੇ ਨਜ਼ਦੀਕੀ ਸੂਤਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਸਾਬਕਾ ਸਿਹਤ ਸਕੱਤਰ ਸਾਜਿਦ ਜਾਵੇਦ, ਸੁਰੱਖਿਆ ਮੰਤਰੀ ਟੌਮ ਤੁਗੇਂਦਤ ਅਤੇ ਸਾਬਕਾ ਸਿਹਤ ਸਕੱਤਰ ਮੈਟ ਹੈਨਕੌਕ ਸਣੇ ਕਈ ਸੀਨੀਅਰ ਸਹਿਯੋਗੀਆਂ ਦਾ ਸਮਰਥਨ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: