ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਦੇ ਮਾਨਸਾ ਵਿਚ ਡੇਰਾ ਖੋਲ੍ਹਣ ਦੇ ਐਲਾਨ ‘ਤੇ ਨਵਾਂ ਵਿਵਾਦ ਛਿੜ ਗਿਆ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇਸ ਦਾ ਵਿਰੋਧ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰੇ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦਾ ਕਿਰਦਾਰ ਗੈਰ-ਸਮਾਜਿਕ ਹੈ ਤੇ ਇਸ ‘ਤੇ ਲੱਗੇ ਦੋਸ਼ ਬੇਹੱਦ ਗੰਭੀਰ ਹਨ।
ਉਨ੍ਹਾਂ ਕਿਹਾ ਕਿ ਰਹਾਮ ਰਹੀਮ ‘ਤੇ ਜਬਰ ਜਨਾਹ ਤੇ ਹੱਤਿਆ ਦੇ ਦੋਸ਼ ਸਾਬਤ ਹੋ ਚੁੱਕੇ ਹਨ। ਇਸ ਵਿਵਾਦਿਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰੇ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੰਜਾਬ ਦਾ ਮਾਹੌਲ ਖਰਾਬ ਹੋ ਚੁੱਕਾ ਹੈ। ਪੰਜਾਬ ਸਰਾਕਰ ਬੇਹੱਦ ਨਾਜ਼ੁਕ ਮਾਮਲੇ ‘ਤੇ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਏ।
SGPC ਪ੍ਰਧਾਨ ਧਾਮੀ ਨੇ ਕਿਹਾ ਕਿ ਰਾਮ ਰਹੀਮ ਆਪਣੇ ਕਿਰਦਾਰ ਤੇ ਗਤੀਵਿਧੀਆਂ ਕਾਰਨ ਜੇਲ੍ਹ ਵਿਚ ਬੰਦ ਹੈ ਪਰ ਉਸ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਣਾ ਜਾਰੀ ਹੈ। ਹੁਣ ਉਸ ਦਾ ਮਾਨਸਾ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ ਹੈ। ਸਿੱਖ ਧਰਮ ਦੇ ਲੋਕ ਉਸ ਦੀ ਇਸ ਹਰਕਤ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ : ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਦੀਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਇਸੇ ਤਰ੍ਹਾਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਡੇਰਾ ਮੁਖੀ ਰਾਮ ਰਹੀਮ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ‘ਚ ਅਮਨ ਸ਼ਾਂਤੀ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਇਸ ਡੇਰੇ ਦਾ ਵਿਰੋਧ ਕਰਨਾ ਚਾਹੀਦਾ ਹੈ ਕਿਉਂਕਿ ਜਿਨ੍ਹਾਂ ਨੇ ਬੰਬ ਧਮਾਕੇ ਕੀਤੇ ਤੇ ਬੇਅਦਬੀਆਂ ਕੀਤੀਆਂ ਉਨ੍ਹਾਂ ਦਾ ਡੇਰਾ ਅਸੀਂ ਨਹੀਂ ਬਣਨ ਦਿਆਂਗੇ। ਇਥੇ ਅਜਿਹੇ ਬੰਦੇ ਕੋਈ ਜਗ੍ਹਾ ਨਹੀਂ ਹੈ ਤੇ ਨਾ ਹੀ ਅਸੀਂ ਇਥੇ ਕੋਈ ਡੇਰਾ ਖੋਲ੍ਹਣ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -: