ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਸੀਪੀ ਅੰਮ੍ਰਿਤਸਰ ਅਤੇ ਏਜੀਟੀਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗੁਰਜੰਟ ਸਿੰਘ ਦੇ ਕਤਲ ਦੇ ਦੋਸ਼ ਵਿੱਚ ਲੰਡਾ-ਸੱਤਾ ਗਿਰੋਹ ਦੇ ਚਾਰ ਮੈਂਬਰਾਂ ਸਮੇਤ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 4 ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚਾਰੇ ਅੰਮ੍ਰਿਤਸਰ ਦੇ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਫੜੇ ਗਏ ਦੋਸ਼ੀਆਂ ਦੇ ਨਾਂ ਆਕਾਸ਼, ਗੁਰਕੀਰਤ, ਹਰਮਨਜੀਤ ਅਤੇ ਅਜਮੀਤ ਸਿੰਘ ਹਨ। ਇਨ੍ਹਾਂ ਸਾਰਿਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਚਾਰਾਂ ਕੋਲੋਂ ਚਾਰ ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਚਾਰੇ ਉਸ ਗਰੁੱਪ ਦਾ ਹਿੱਸਾ ਹਨ, ਜਿਸ ਦੀ ਅਗਵਾਈ ਲੰਡਾ ਖੁਦ ਕੈਨੇਡਾ ਵਿੱਚ ਬੈਠ ਕੇ ਕਰਦਾ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਿੱਚ ਇੱਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਪਿੱਛੇ ਵੀ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਹੱਥ ਸੀ।
ਪੁਲਿਸ ਨੇ ਕਾਰਵਾਈ ਕਰਦਿਆਂ ਦੋ ਦੋਸ਼ੀ ਸ਼ੂਟਰ ਰਵੀਸ਼ੇਰ ਸਿੰਘ ਉਰਫ਼ ਰਵੀ ਵਾਸੀ ਸ਼ੇਰੋਂ ਅਤੇ ਵਰਿੰਦਰ ਸਿੰਘ ਉਰਫ਼ ਭਿੰਡੀ ਉਰਫ਼ ਕਾਕਾ ਵਾਸੀ ਨੌਸ਼ਹਿਰਾ ਪੰਨੂਆਂ ਨੂੰ ਗ੍ਰਿਫ਼ਤਾਰ ਕਰ ਕੀਤਾ ਸੀ। ਜਦੋਂਕਿ ਹੁਣ ਇਸ ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖੰਨਾ : ਦੀਵਾਲੀ ਲਈ ਪੂਜਾ ਦਾ ਸਾਮਾਨ ਲੈਣ ਜਾ ਰਹੇ ਮਾਂ-ਪੁੱਤ ਪੁਲਿਸ ਦੀ ਗੱਡੀ ਨੇ ਕੁਚਲੇ, ਔਰਤ ਦੀ ਮੌਤ
ਸੂਰੀ ਨੂੰ ਮਾਰਨ ਦੀ ਤਿਆਰੀ ‘ਚ ਸਨ
ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦਾ ਅਗਲਾ ਨਿਸ਼ਾਨਾ ਅੰਮ੍ਰਿਤਸਰ ਦਾ ਰਹਿਣ ਵਾਲਾ ਹਿੰਦੂ ਆਗੂ ਸੁਧੀਰ ਸੂਰੀ ਸੀ, ਪਰ ਮੁਲਜ਼ਮਾਂ ਦੇ ਸੂਰੀ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਦਬੋਚ ਲਿਆ। ਪੁਲਿਸ ਨੇ ਚਾਰਾਂ ਕੋਲੋਂ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੀਆਂ ਹਨ। ਜਲਦ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਸਕਦੀ ਹੈ।
ਦੱਸ ਦੇਈਏ ਕਿ ਹਾਲ ਹੀ ‘ਚ ਅੰਮ੍ਰਿਤਸਰ ਦੇ ਕਟੜਾ ਆਹਲੂਵਾਲੀਆ ਤੋਂ ਪੁਲਿਸ ਨੇ ਤਰਨਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਬਲਰਾਜ ਸਿੰਘ ਅਤੇ ਸਰਹਾਲੀ ਕਲਾਂ ਦੇ ਰਹਿਣ ਵਾਲੇ ਆਤਿਸ਼ ਕੁਮਾਰ ਬ੍ਰਾਹਮਣ ਅਤੇ ਅਵਿਨਾਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਤਰਨਤਾਰਨ ‘ਚ ਕੱਪੜਾ ਵਪਾਰੀ ਦਾ ਕਤਲ ਕਰਨ ਵਾਲੇ ਇਹ ਤਿੰਨੇ ਦੋਸ਼ੀ ਅਤੇ ਉਸੇ ਗਿਰੋਹ ਦੇ ਮੈਂਬਰ ਹਨ।
ਵੀਡੀਓ ਲਈ ਕਲਿੱਕ ਕਰੋ -: