Priyanka Chopra On Diwali: ਪ੍ਰਿਯੰਕਾ ਚੋਪੜਾ ਨੇ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਅਤੇ ਪੂਰੀ ਦੁਨੀਆ ‘ਚ ਕਾਫੀ ਮਜ਼ਬੂਤ ਪਛਾਣ ਬਣਾਈ ਹੈ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਹਰ ਰੋਜ਼ ਆਪਣੀਆਂ ਪੋਸਟਾਂ ਰਾਹੀਂ ਲਾਈਮਲਾਈਟ ‘ਚ ਰਹਿੰਦੀ ਹੈ।
ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਨਿਊਯਾਰਕ ਸਿਟੀ ‘ਚ ਦੀਵਾਲੀ ਨੂੰ ਲੈ ਕੇ ਲਏ ਗਏ ਫੈਸਲੇ ‘ਤੇ ਖੁਸ਼ੀ ਜ਼ਾਹਰ ਕੀਤੀ ਹੈ। ਨਿਊਯਾਰਕ ਸਿਟੀ ਦੇ ਮੇਅਰ ਐਰਿਡ ਐਡਮਜ਼ ਨੇ ਐਲਾਨ ਕੀਤਾ ਕਿ ਸਾਲ 2023 ਤੋਂ ਨਿਊਯਾਰਕ ਦੇ ਸਕੂਲਾਂ ‘ਚ ਦੀਵਾਲੀ ਦੀ ਛੁੱਟੀ ਹੋਵੇਗੀ। ਦੂਜੇ ਪਾਸੇ ਪ੍ਰਿਯੰਕਾ ਚੋਪੜਾ ਨੇ ਇੰਸਟਾਗ੍ਰਾਮ ਦੇ ਜ਼ਰੀਏ ਐਰਿਡ ਦੇ ਇਸ ਫੈਸਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪ੍ਰਿਯੰਕਾ ਚੋਪੜਾ ਨੇ ਨਿਊਯਾਰਕ ਸਟੇਟ ਅਸੈਂਬਲੀ ਦੀ ਮੈਂਬਰ ਜੈਨੀਫਰ ਰਾਜਕੁਮਾਰ ਦਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਜੈਨੀਫਰ ਕਹਿੰਦੀ ਹੈ- ”ਸਾਲ 2023 ਤੋਂ ਨਿਊਯਾਰਕ ਸਿਟੀ ਦੇ ਸਕੂਲ ‘ਚ ਜਨਤਕ ਛੁੱਟੀ ਹੋਵੇਗੀ। ਨਿਊਯਾਰਕ ਵਿੱਚ ਹਿੰਦੂ, ਬੋਧੀ, ਸਿੱਖ ਅਤੇ ਜੈਨ ਧਰਮਾਂ ਦੇ 2 ਲੱਖ ਤੋਂ ਵੱਧ ਲੋਕਾਂ ਨੂੰ ਪਛਾਣਨ ਦਾ ਸਮਾਂ ਆ ਗਿਆ ਹੈ ਜੋ ਦੀਵਾਲੀ ਮਨਾਉਂਦੇ ਹਨ।”
ਪ੍ਰਿਅੰਕਾ ਚੋਪੜਾ ਦੀ ਇਸ ਪੋਸਟ ਤੋਂ ਸਾਫ ਹੈ ਕਿ ਉਹ ਨਿਊਯਾਰਕ ‘ਚ ਲਏ ਗਏ ਇਸ ਫੈਸਲੇ ਤੋਂ ਕਾਫੀ ਖੁਸ਼ ਹੈ। ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਨੇ ਵੀ ਆਪਣੀ ਸਕੂਲੀ ਪੜ੍ਹਾਈ ਅਮਰੀਕਾ ਤੋਂ ਹੀ ਪੂਰੀ ਕੀਤੀ ਸੀ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਚੋਪੜਾ ਨੇ ਸਾਲ 2018 ‘ਚ ਅਮਰੀਕੀ ਗਾਇਕ ਨਿਕ ਜੋਨਸ ਨਾਲ ਵਿਆਹ ਕੀਤਾ ਸੀ। ਵਿਆਹ ਦੇ ਬਾਅਦ ਤੋਂ ਉਹ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਉੱਥੇ ਵੀ ਉਹ ਭਾਰਤੀ ਤਿਉਹਾਰ ਮਨਾਉਂਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਭਾਰਤੀ ਸੰਸਕ੍ਰਿਤੀ ਨਾਲ ਜੁੜੇ ਰਹਿਣ ਦਾ ਇਹ ਅੰਦਾਜ਼ ਕਾਫੀ ਪਸੰਦ ਹੈ।