ਦੀਵਾਲੀ ‘ਤੇ ਜਲੰਧਰ ‘ਚ ਦੇਰ ਰਾਤ ਇਕ ਘਰ ਨੂੰ ਅੱਗ ਲੱਗਣ ਨਾਲ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਹਾਦਸਾ ਸ਼ਹਿਰ ਦੇ ਨਕੋਦਰ ਰੋਡ ‘ਤੇ ਨਿਊ ਸਿਰਾਜਗੰਜ ਵਿਖੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਘਰ ਦੇ ਲੋਕਾਂ ਨੂੰ ਸਾਮਾਨ ਬਾਹਰ ਕੱਢਣ ਦਾ ਵੀ ਮੌਕਾ ਨਹੀਂ ਮਿਲਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾਇਆ।
ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਰਾਤ ਪੂਜਾ ਦੌਰਾਨ ਜਗਾਈ ਗਈ ਜੋਤ ਕਰਕੇ ਘਰ ‘ਚ ਅੱਗ ਲੱਗੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਘਰ ਦੇ ਲੋਕ ਸਮਾਨ ਵੀ ਬਾਹਰ ਨਾ ਕੱਢ ਸਕੇ। ਘਰ ਦੇ ਲੋਕਾਂ ਨੇ ਪਹਿਲਾਂ ਵੀ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਅੱਗ ਸ਼ਾਂਤ ਹੋਣ ਦੀ ਬਜਾਏ ਵਧਦੀ ਗਈ।
ਇਹ ਵੀ ਪੜ੍ਹੋ : ਦੀਵਾਲੀ ‘ਤੇ ਹਾਦਸੇ, ਮੋਗਾ ‘ਚ ਸ਼ੋਅਰੂਮ ਤੇ ਲੁਧਿਆਣਾ ‘ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੁਆਹ
ਇਸ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਵਾਰਡ ਦੇ ਕੌਂਸਲਰ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਮੌਕੇ ’ਤੇ ਬੁਲਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਪਾ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਘਰ ਵਿੱਚ ਪਏ ਛੋਟੇ-ਛੋਟੇ ਟਰੰਕ ਵੀ ਬਾਹਰ ਕੱਢੇ ਪਰ ਉਸ ਵਿੱਚ ਵੀ ਸਾਰਾ ਸਾਮਾਨ ਸੁਲਗ ਰਿਹਾ ਸੀ।
ਅੱਗ ਬੁਝਾਉਣ ਲਈ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਰਿਵਾਰ ਵਾਲੇ ਘੜ ਵਿੱਚ ਜਗਾਈ ਗਈ ਜੋਤ ਨੂੰ ਅੱਗ ਲੱਗਣ ਦਾ ਕਾਰਨ ਦੱਸ ਰਹੇ ਹਨ। ਪਰ ਅੱਗ ਲੱਗਣ ਦਾ ਕਾਰਨ ਕੁਝ ਹੋਰ ਵੀ ਹੋ ਸਕਦਾ ਹੈ, ਜਿਸ ਵਿੱਚ ਸ਼ਾਰਟ ਸਰਕਿਟ ਜਾਂ ਫਿਰ ਪਟਾਕੇ ਲੱਗ ਰਹੇ ਹਨ। ਜਾਂਚ ਤੋਂ ਬਾਅਦ ਹੀ ਸਹੀ ਕਾਰਨਾਂ ਦਾ ਪਤਾ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -: