ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਪ ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਲੰਗਰ ਛਕਿਆ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਉਪ ਰਾਸ਼ਟਰਪਤੀ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਦਰਬਾਰ ਸਾਹਿਬ ਵੱਲ ਜਾਣ ਵਾਲੇ ਸਾਰੇ ਰਸਤੇ ਪੁਲਿਸ ਵੱਲੋਂ ਬੰਦ ਕਰ ਦਿਤੇ ਗਏ ਹਨ। ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫੀ ਪ੍ਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਫੀ ਦੂਰ ਤੋਂ ਹੀ ਸ਼ਰਧਾਲੂਆਂ ਦੇ ਵ੍ਹੀਕਲ ਲਗਾ ਕੇ ਉਨ੍ਹਾਂ ਨੂੰ ਪੈਦਲ ਜਾਣ ਲਈ ਕਿਹਾ ਜਾ ਰਿਹਾ ਹੈ। ਇਥੋਂ ਤੱਕ ਕਿ ਮੀਡੀਆ ਕਰਮਚਾਰੀਆਂ ਨੂੰ ਵੀ ਅੰਦਰ ਜਾਣ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ : ਕੈਨੇਡਾ ‘ਚ ਤਿਰੰਗੇ ਦਾ ਅਪਮਾਨ, ਖਾਲਿਸਤਾਨੀ ਸਮਰਥਕਾਂ ਨੇ ਪੈਰਾਂ ਹੇਠ ਰੌਂਦਿਆ ਕੌਮੀ ਝੰਡਾ
ਲੋਕ ਸੰਪਰਕ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਦੇ ਮੀਡੀਆ ਨੂੰ ਜਿਹੜਾ ਸਥਾਨ ਦਿੱਤਾ ਗਿਆ ਹੈ ਉਹ ਉਥੇ ਖੜ੍ਹੇ ਹੋ ਕੇ ਹੀ ਕਵਰੇਜ ਕਰਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਦਿੱਲੀ ਤੋਂ ਆਈ ਮੀਡੀਆ ਹੀ ਉਨ੍ਹਾਂ ਦੇ ਨਾਲ ਪਰਿਕ੍ਰਮਾ ਵਿੱਚ ਕਵਰੇਜ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: