ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਅੱਜ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਸਣੇ 4 ਮੁਲਾਜ਼ਮਾਂ ਨੂੰ ਬੇਨਿਯਮੀਆਂ ਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਚ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਸ ਸਬੰਧੀ ਮੁੱਢਲੀ ਜਾਂਚ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ 20 ਲੱਖ ਰੁਪਏ ਦੇ ਸੋਨੇ ਸਣੇ ਤਸਕਰ ਕੀਤਾ ਕਾਬੂ
ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਸਬ-ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪ੍ਰਗਟ ਸਿੰਘ ਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਅਧਨ ਮੁਅੱਤਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: