ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਚ ਤਾਇਨਾਤ ਸੇਵਾਦਾਰ ਖਿਲਾਫ ਰਿਸ਼ਵਤ ਲੈਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ।
ਅੰਮ੍ਰਿਤਸਰ ਵਿਚ ਤਾਇਨਾਤ ਸੇਵਾਦਾਰ ਦੀ ਪਛਾਣ ਗੁਰਧੀਰ ਸਿੰਘ ਵਜੋਂ ਹੋਈ ਹੈ। ਉਸ ਖਿਲਾਫ ਵਿਜੀਲੈਂਸ ਵੱਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜ਼ਿਲ੍ਹਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਇਹ ਕੇਸ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐੱਨ.ਓ. ਸੀ. ਮੁਹੱਈਆ ਕਰਵਾਉਣ ਦੇ ਬਦਲੇ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਤੱਥਾਂ ਤੇ ਸਬੂਤਾਂ ਦੀ ਜਾਂਚ ਦੇ ਬਾਅਦ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: