ਬੀਜੇਪੀ ਦੇ ਨੇਤਾਵਾਂ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਂਗਰਸ ਦੀ ਰਵਾਇਤੀ ਕਾਰਜਸ਼ੈਲੀ ‘ਤੇ ਫਿਰ ਸਵਾਲ ਚੁੱਕੇ ਹਨ। ਕਿਉਂਕਿ 1984 ਦੇ ਸਿੱਖ ਕਤਲੇਆਮ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਗਦੀਸ਼ ਟਾਈਟਲਰ ਵੀ ਖੜਗੇ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਇਆ।
ਭਾਜਪਾ ਆਗੂਆਂ ਮਨਜਿੰਦਰ ਸਿੰਘ ਸਿਰਸਾ ਅਤੇ ਤੇਜਿੰਦਰ ਪਾਲ ਸਿੰਘ ਬੱਗਾ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਕਿਹਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ 1984 ਦਾ ਸਿੱਖ ਕਤਲੇਆਮ ਜਗਦੀਸ਼ ਟਾਈਟਲਰ ਵਰਗੇ ਕਾਤਲਾਂ ਦੀ ਮਦਦ ਨਾਲ ਕਰਵਾਇਆ ਸੀ। ਕਾਂਗਰਸ ਆਪਣੇ ਪੁਰਾਣੇ ਲੋਕਾਂ ਨੂੰ ਸਨਮਾਨ ਵਜੋਂ ਵਿਸ਼ੇਸ਼ ਸਲੂਕ ਦੇ ਰਹੀ ਹੈ।
ਸਿਰਸਾ ਨੇ ਕਿਹਾ ਕਿ ਖੜਗੇ ਦੇ ਸਹੁੰ ਚੁੱਕ ਸਮਾਗਮ ਵਿਚ ਸਿੱਖ ਕਾਤਲ ਟਾਈਟਲਰ ਨੂੰ ਬੁਲਾ ਕੇ ਗਾਂਧੀ ਪਰਿਵਾਰ ਨੇ ਇਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਟਾਈਟਲਰ ਅਤੇ ਕਮਲਨਾਥ ਵਰਗੇ ਲੋਕ ਉਨ੍ਹਾਂ ਨੂੰ ਕਿੰਨੇ ਪਿਆਰੇ ਹਨ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਵੀ ਅਪਲੋਡ ਕੀਤੀ, ਜਿਸ ‘ਚ ਉਹ ਕਾਂਗਰਸ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ।
ਇਹ ਵੀ ਪੜ੍ਹੋ : BCCI ਦਾ ਇਤਿਹਾਸਕ ਫੈਸਲਾ, ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਪੁਰਸ਼ ਖਿਡਾਰੀਆਂ ਦੇ ਬਰਾਬਰ ਫੀਸ
ਦੂਜੇ ਪਾਸੇ ਜਗਦੀਸ਼ ਟਾਈਟਲਰ ਵਜੋਂ ਮੱਲਿਕਾਅਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ‘ਤੇ ਤੇਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ ਕਿ ਕਾਂਗਰਸ ਅਤੇ ਸੋਨੀਆ ਗਾਂਧੀ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਸਿੱਖਾਂ ਦੇ ਕਤਲੇਆਮ ਨਾਲ ਕਿੰਨੇ ਜੁੜੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: