ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਮਾਫੀਆ ਦੀ ਗੁੰਡਾਗਰਦੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇੱਕ ਏਐਸਆਈ ਅਤੇ ਕਾਂਸਟੇਬਲ ਸ਼ਰਾਬ ਦੇ ਠੇਕੇ ਅੰਦਰ ਜ਼ਬਰਦਸਤੀ ਬੈਠ ਕੇ ਉਨ੍ਹਾਂ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ। ਥਾਣਾ ਗੁਰਾਇਆ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਇਹ ਵੀਡੀਓ ਗੁਰਾਇਆ ਦੀ ਦਾਣਾ ਮੰਡੀ, ਬੜਾ ਪਿੰਡ ਰੋਡ ਦੇ ਸਾਹਮਣੇ ਸਥਿਤ ਇਕ ਠੇਕੇ ਦੀ ਦੱਸੀ ਜਾ ਰਹੀ ਹੈ। ਥਾਣਾ ਗੁਰਾਇਆ ਵਿੱਚ ਤਾਇਨਾਤ ਏਐਸਆਈ ਤਜਿੰਦਰ ਸਿੰਘ ਅਤੇ ਕਾਂਸਟੇਬਲ ਨਵਦੀਪ ਸਿੰਘ ਦੀਵਾਲੀ ਵਾਲੀ ਰਾਤ ਸ਼ਰਾਬ ਦੇ ਠੇਕੇ ’ਤੇ ਆਏ ਸਨ। ਇਸ ‘ਚ ਠੇਕਾ ਕਰਮਚਾਰੀ ਉਨ੍ਹਾਂ ਨੂੰ ਜ਼ਬਰਦਸਤੀ ਠੇਕੇ ਦੇ ਅੰਦਰ ਲੈ ਗਏ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕਰਦੇ ਨਜ਼ਰ ਆ ਰਹੇ ਹਨ।

ਕਾਂਸਟੇਬਲ ਨੂੰ ਠੇਕੇ ਦੇ ਅੰਦਰਲੇ ਕਮਰੇ ਵਿੱਚ ਲਿਜਾਇਆ ਗਿਆ, ਜਦੋਂ ਕਿ ਏਐਸਆਈ ਨੂੰ ਗਾਲ੍ਹਾਂ ਕੱਢੀਆਂ ਗਈਆਂ ਅਤੇ ਉਸ ਨੂੰ ਕੁਰਸੀ ‘ਤੇ ਬਿਠਾ ਦਿੱਤਾ ਗਿਆ ਅਤੇ ਦੋਵਾਂ ਨੂੰ ਬੰਧਕ ਬਣਾ ਲਿਆ ਗਿਆ। ਘਟਨਾ ਦੀ ਵੀਡੀਓ ਵਾਇਰਲ ਹੋਣ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਠੇਕੇਦਾਰ ਨੂੰ ਗੁਰਾਇਆ ਥਾਣੇ ਵਿੱਚ ਬੁਲਾ ਲਿਆ ਹੈ। ਐਸਐਚਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਜਲਦੀ ਹੀ ਮਾਮਲਾ ਦਰਜ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























