ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਜਿਸ ਕਾਰ ਵਿੱਚ ਮੌਜੂਦ ਸਨ, ਉਹ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਵਿਦਿਆਰਥੀ ਦੱਖਣੀ ਭਾਰਤ ਦੇ ਰਹਿਣ ਵਾਲੇ ਹਨ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਦਿਆਰਥੀਆਂ ਦੀ ਪਹਿਚਾਣ ਪ੍ਰੇਮ ਕੁਮਾਰ ਰੈੱਡੀ ਗੋਡਾ(27), ਪਵਨੀ ਗੁਲਾਪੱਲੀ (22) ਤੇ ਸਾਈ ਨਰਸਿਮ੍ਹਾ ਪਟਮਸੈੱਟੀ (22) ਵਜੋਂ ਹੋਈ ਹੈ। ਸਥਾਨਕ ਪੁਲਿਸ ਮੁਤਾਬਕ ਹਾਦਸੇ ਵਿੱਚ ਪੰਜ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬਰਕਸ਼ਾਯਰ ਡਿਸਟ੍ਰਿਕਟ ਅਟਾਰਨੀ ਦੇ ਦਫ਼ਤਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮੈਸਾਚੁਸੇਟਸ ਪੁਲਿਸ ਘਟਨਾ ਵਿੱਚ ਸ਼ਾਮਿਲ ਦੋ ਗੱਡੀਆਂ ਦੀ ਟੱਕਰ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੀੜਤਾਂ ਦੇਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਇਸਦੇ ਨਾਲ ਹੀ ਨਿਊਯਾਰਕ ਵਿੱਚ ਕਾਂਸੁਲੇਟ ਜਨਰਲ ਨੂੰ ਵੀ ਸੂਚਨਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਟਵਿੱਟਰ ਖਰੀਦਣ ਦੇ ਬਾਅਦ ਏਲੋਨ ਨੇ CEO ਪਰਾਗ ਅਗਰਵਾਲ ਨੂੰ ਹਟਾਇਆ, ਕਰਨ ਜਾ ਰਹੇ ਇਹ ਵੱਡੇ ਬਦਲਾਅ
ਦੱਸ ਦੇਈਏ ਕਿ ਸਥਾਨਕ ਮੀਡੀਆ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸਵੇਰੇ 5.30 ਵਜੇ ਦੀ ਹੈ। ਹਾਦਸੇ ਸਮੇਂ ਕਾਰ ਵਿੱਚ ਕੁੱਲ 7 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਨੂੰ ਬਰਕਸ਼ਾਯਰ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਪਹਿਚਾਣ 23 ਸਾਲਾ ਮਨੋਜ ਰੈਡੀ, 22 ਸਾਲਾ ਸ੍ਰੀਧਰ ਰੈੱਡੀ, 23 ਸਾਲਾ ਵਿਜੀਤ ਰੈੱਡੀ ਅਤੇ 22 ਸਾਲਾ ਹਿਮਾ ਈਸ਼ਵਰਿਆ ਦੇ ਰੂਪ ਵਿੱਚ ਹੋਈ ਹੈ। ਪੁਲਿਸ ਮੁਤਾਬਕ 7 ਵਿੱਚੋਂ 6 ਵਿਦਿਆਰਥੀ ਨਿਊ ਹੇਵਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ। ਇਸ ਸਤੋਂ ਇਲਾਵਾ ਜਿਸ ਗੱਡੀ ਨਾਲ ਕਾਰ ਦੀ ਟੱਕਰ ਹੋਈ ਹੈ ਉਸਦੇ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਆਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: