ਪੰਜਾਬ ਦੇ ਜਲੰਧਰ ਵਿੱਚ, ਪੁਲਿਸ ਨੇ ਅਰਾਜਕ ਤੱਤਾਂ ਵਿਰੁੱਧ ਮੁਹਿੰਮ ਦੇ ਤਹਿਤ ਚੋਰੀ ਅਤੇ ਡਕੈਤੀ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀ ਮੌਕਾ ਮਿਲਣ ‘ਤੇ ਘਰਾਂ ‘ਚ ਚੋਰੀਆਂ ਕਰਨ ਦੇ ਨਾਲ-ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਦੇ ਦੋਸ਼ੀਆਂ ਕੋਲੋਂ ਚੋਰੀ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਵੀ ਬਰਾਮਦ ਕਰ ਲਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਸਤੀ ਬਾਵਾ ਖੇਲ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ। ਪੁਲੀਸ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਉਹ ਸ਼ਹਿਰ ਵਿੱਚ ਹੀ ਘੁੰਮ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੇ ਕਬਜ਼ੇ ‘ਚੋਂ ਚੋਰੀ ਹੋਏ ਸੋਨੇ ਦੇ ਗਹਿਣਿਆਂ ‘ਚੋਂ ਦੋ ਸੋਨੇ ਦੀਆਂ ਚੂੜੀਆਂ, ਇਕ ਸੋਨੇ ਦੀ ਚੇਨ, ਇਕ ਜੋੜਾ ਸੋਨੇ ਦੇ ਟੌਪਸ ਬਰਾਮਦ ਹੋਏ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 9 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਧਰਮਿੰਦਰ ਖ਼ਿਲਾਫ਼ ਪਹਿਲਾਂ ਵੀ ਥਾਣਾ ਡਵੀਜ਼ਨ ਨੰਬਰ ਦੋ ਵਿੱਚ ਲੁੱਟ-ਖੋਹ ਦਾ ਕੇਸ ਦਰਜ ਹੈ।