ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਨੂੰ ਪੁਲਿਸ ਅੱਜ ਫਿਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ‘ਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤੱਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿਚ ਪੇਸੀ ਹੋਈ।
ਅਸਲਾ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦਸ ਦਿਨ ਦੇ ਰਿਮਾਂਡ ਵਿੱਚ ਕੀ ਸਾਹਮਣੇ ਆਇਆ ਹੈ, ਇਸ ਬਾਰੇ ਪੁਲੀਸ ਅਧਿਕਾਰੀਆਂ ਨੇ ਕੁਝ ਨਹੀਂ ਦੱਸਿਆ। ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ ਵੀ ਭੋਗਪੁਰ ਵਿੱਚ ਹਥਿਆਰਾਂ ਦੇ ਮਾਮਲੇ ਵਿੱਚ ਜਲੰਧਰ ਪੁਲੀਸ ਨੇ ਰਿਮਾਂਡ ’ਤੇ ਲਿਆ ਸੀ, ਪਰ ਉਸ ਕੇਸ ਵਿੱਚ ਵੀ ਪੁਲੀਸ ਨੇ ਇਹ ਖੁਲਾਸਾ ਨਹੀਂ ਕੀਤਾ ਸੀ ਕਿ ਰਿਮਾਂਡ ਦੌਰਾਨ ਉਸ ਨੂੰ ਕੀ ਮਿਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ 21 ਅਕਤੂਬਰ ਨੂੰ ਜਲੰਧਰ ਪੁਲਿਸ ਇਸ ਗੈਂਗਸਟਰ ਨੂੰ ਮੋਗਾ ਤੋਂ ਪੁੱਛਗਿੱਛ ਲਈ ਲੈ ਕੇ ਆਈ ਸੀ। ਇਸ ਤੋਂ ਪਹਿਲਾਂ ਜਲੰਧਰ ਪੁਲੀਸ ਨੇ ਵੀ ਬਠਿੰਡਾ ਅਦਾਲਤ ਵਿੱਚ ਗੈਂਗਸਟਰ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈਣ ਦੀ ਪਟੀਸ਼ਨ ਪਾਈ ਸੀ ਪਰ ਬਠਿੰਡਾ ਅਦਾਲਤ ਨੇ ਗੈਂਗਸਟਰ ਦੇ ਵਕੀਲ ਵਿਸ਼ਾਲ ਚੋਪੜਾ ਦੀ ਪਟੀਸ਼ਨ ’ਤੇ ਜਲੰਧਰ ਪੁਲੀਸ ਨੂੰ ਟਰਾਂਜ਼ਿਟ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਸੀ।