ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ।
ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1-20ਸੈ:ਸਿੱ (2)202099409ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲਿਆ ਜਾਵੇਗਾ। 1 ਨਵੰਬਰ 2022 ਤੋਂ 28 ਫਰਵਰੀ 2023 ਤਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤਕ ਖੁੱਲ੍ਹਣਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸਕੂਲ ਵਿਭਾਗ ਨੇ ਕਿਹਾ ਹੈ ਕਿ ਵਧਦੀ ਠੰਡ ਕਾਰਨ ਸਕੂਲਾਂ ਦੇ ਸਮੇਂ ਵਿਚ ਇਹ ਤਬਦੀਲੀ ਕੀਤੀ ਗਈ ਹੈ। ਲੁਧਿਆਣਾ ਦੇ ਸਿੱਖਿਆ ਅਫਸਰ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਤੋਂ 3 ਵਜੇ ਤੱਕ ਤੇ ਸਮੂਹ ਮਿਡਲ ਹਾਈ ਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਿਹਰ 3.20 ਵਜੇ ਤੱਕ ਹੋਵੇਗਾ।