ਜਲੰਧਰ ਦੇ ਟਰਾਂਸਪੋਰਟ ਨਗਰ ‘ਚ ਟਰੱਕਾਂ ਦੀ ਬੈਟਰੀ ਚੋਰੀ ਕਰਨ ਦੇ ਦੋਸ਼ ‘ਚ ਫੜੇ ਗਏ ਨੌਜਵਾਨ ਨੂੰ ਲੋਕਾਂ ਨੇ ਇਸ ਤਰ੍ਹਾਂ ਕੁੱਟਿਆ ਕਿ ਦੇਖਣ ਵਾਲੇ ਦੰਗ ਰਹਿ ਗਏ। ਲੋਕ ਆਪ ਹੀ ਜੱਜ ਬਣ ਗਏ। ਸਜ਼ਾ ਵੀ ਦੇ ਦਿੱਤੀ। ਦੋਸ਼ੀ ਨੂੰ ਪਹਿਲਾਂ ਜੰਜ਼ੀਰਾਂ ਨਾਲ ਬੰਨ੍ਹਿਆ ਗਿਆ, ਫਿਰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ। ਫਿਰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਥਾਣਾ 8 ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਟਰਾਂਸਪੋਰਟ ਨਗਰ ਦੇ ਡਰਾਈਵਰਾਂ ਨੇ ਦੱਸਿਆ ਕਿ ਟਰਾਂਸਪੋਰਟ ਨਗਰ ਵਿੱਚ ਹਰ ਰੋਜ਼ ਲੱਖਾਂ ਰੁਪਏ ਦੀਆਂ ਬੈਟਰੀਆਂ ਚੋਰੀ ਹੋ ਰਹੀਆਂ ਹਨ। ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਪਰ ਪੁਲਿਸ ਗੂੜ੍ਹੀ ਨੀਂਦ ਵਿੱਚ ਹੈ। ਉਨ੍ਹਾਂ ਨੇ ਪੁਲਿਸ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਦੀ ਮੰਗ ਵੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਡਰਾਈਵਰਾਂ ਨੇ ਦੱਸਿਆ ਕਿ ਫੜਿਆ ਗਿਆ ਨੌਜਵਾਨ ਪਹਿਲਾਂ ਵੀ ਕਈ ਵਾਰ ਚੋਰੀਆਂ ਕਰਦੇ ਰੰਗੇ ਹੱਥੀਂ ਫੜਿਆ ਜਾ ਚੁੱਕਾ ਹੈ। ਹਰ ਵਾਰ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸੌਂਪਿਆ ਗਿਆ ਪਰ ਹਰ ਵਾਰ ਪੁਲਿਸ ਨੇ ਕੋਈ ਕਾਰਵਾਈ ਕੀਤੇ ਬਿਨਾਂ ਛੱਡ ਦਿੱਤਾ। ਫੜੇ ਗਏ ਨੌਜਵਾਨਾਂ ਦੇ ਨਾਲ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਹੋਰ ਵੀ ਕਈ ਸਾਥੀ ਹਨ। ਅਜਿਹਾ ਹੀ ਇੱਕ ਮਾਮਲਾ ਕੁਝ ਦਿਨ ਪਹਿਲਾਂ ਵੀ ਟਰਾਂਸਪੋਰਟ ਨਗਰ ਤੋਂ ਸਾਹਮਣੇ ਆਇਆ ਸੀ।