ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹੁਣ ਉਸ ਨੂੰ ਮੁੰਬਈ ਪੁਲਿਸ ਵੱਲੋਂ Y+ ਸਕਿਓਰਿਟੀ ਦਿੱਤੀ ਜਾਵੇਗੀ। ਹਾਲ ਹੀ ‘ਚ ਅਦਾਕਾਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਵਾਲੀ ਚਿੱਠੀ ਮਿਲੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੇ ਪਿਤਾ ਅਤੇ ਮਸ਼ਹੂਰ ਸਕ੍ਰਿਪਟ ਲੇਖਕ ਸਲੀਮ ਖਾਨ ਸਵੇਰ ਦੀ ਸੈਰ ਤੋਂ ਬਾਅਦ ਬਾਂਦਰਾ ਬੈਂਡਸਟੈਂਡ ‘ਤੇ ਇੱਕ ਬੈਂਚ ‘ਤੇ ਬੈਠੇ ਸਨ, ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਉੱਥੇ ਇੱਕ ਚਿੱਠੀ ਰਖ ਦਿੱਤੀ, ਜਿਸ ਵਿੱਚ ਅਦਾਕਾਰ ਦਾ ‘ਮੂਸੇਵਾਲਾ’ ਵਾਂਗ ਕੰਮ ਕਰਨ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਜਦੋਂ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੈਂਗ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਸਲਮਾਨ ਖਾਨ ਉਨ੍ਹਾਂ ਦੇ ਨਿਸ਼ਾਨੇ ‘ਤੇ ਹੈ। ਸਲਮਾਨ ਖਾਨ ਨੂੰ ਪਹਿਲਾਂ ਹੀ ਲਾਰੇਂਸ ਬਿਸ਼ਨੋਈ ਦੇ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਸਲਮਾਨ ਖਾਨ ਦੀ ਸੁਰੱਖਿਆ ਇਸ ਵੇਲੇ ਮੁੰਬਈ ਪੁਲਿਸ ਅਤੇ ਸੂਬਾ ਸਰਕਾਰ ਲਈ ਵੱਡੀ ਚਿੰਤਾ ਬਣੀ ਹੋਈ ਹੈ। ਦਰਅਸਲ, ਦਿੱਲੀ ਪੁਲਿਸ ਨੂੰ ਸਲਮਾਨ ਖਾਨ ਦੀ ਧਮਕੀ ਨਾਲ ਜੁੜੀਆਂ ਕਈ ਜਾਣਕਾਰੀਆਂ ਲਗਾਤਾਰ ਮਿਲ ਰਹੀਆਂ ਸਨ।
ਸੂਤਰਾਂ ਮੁਤਾਬਕ ਗੈਂਗਸਟਰਾਂ ਦੇ ਬਿਆਨ ਅਤੇ ਜਾਂਚ ਏਜੰਸੀਆਂ ਨੂੰ ਮਿਲੇ ਇਨਪੁਟਸ ਦੀ ਰਿਪੋਰਟ ਪੁਲਿਸ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਹੈ, ਜਿਸ ਤੋਂ ਬਾਅਦ ਸਲਮਾਨ ਖਾਨ ਨੂੰ ਬੰਦੂਕ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੂਤਰਾਂ ਨੇ ਦੱਸਿਆ ਕਿ ਪੰਜਾਬ, ਦਿੱਲੀ ਏਅਰ ਮਹਾਰਾਸ਼ਟਰ ਪੁਲਿਸ ਨੇ ਜਾਂਚ ਵਿੱਚ ਪਾਇਆ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਲਮਾਨ ਖਾਨ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ : ਸੁਕੇਸ਼ ਦੀ ਚਿੱਠੀ ਵਾਇਰਲ, ਲੋਕ ਸਭਾ ਚੋਣਾਂ ਲੜਨ ਤੋਂ ਲੈ ਕੇ ਜੈਕਲੀਨ ਨਾਲ ਰਿਸ਼ਤਿਆਂ ‘ਤੇ ਕੀਤੇ ਵੱਡੇ ਖੁਲਾਸੇ
ਤੁਹਾਨੂੰ ਦੱਸ ਦੇਈਏ ਕਿ ਕਿਸੇ ਵੀ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ, ਇਸ ਦੇ ਲਈ ਉਸ ਰਾਜ ਦਾ ਖੁਫੀਆ ਵਿਭਾਗ ਰਿਪੋਰਟ ਬਣਾਉਂਦਾ ਹੈ ਅਤੇ ਇਹ ਪਤਾ ਲਗਾਇਆ ਜਾਂਦਾ ਹੈ ਕਿ ਉਸ ਬੰਦੇ ਨੂੰ ਕਿੰਨਾ ਕੁ ਖ਼ਤਰਾ ਹੈ। ਰਿਪੋਰਟ ਦੇ ਆਧਾਰ ‘ਤੇ ਹੀ ਸੁਰੱਖਿਆ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਮੁਤਾਬਕ 3 ਪੁਲਿਸ ਮੁਲਾਜ਼ਮ ਅਕਸ਼ੈ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ ਵਿੱਚ ਸਕਿਓਰਿਟੀ ਕਵਰ ਦਿੰਦੇ ਹਨ। ਰਿਪੋਰਟਾਂ ਮੁਤਾਬਕ ਇਸ ਦਾ ਖਰਚਾ ਸਕਿਓਰਿਟੀ ਲੈਣ ਵਾਲਾ ਬੰਦਾ ਹੀ ਝੱਲਦਾ ਹੈ।
ਵੀਡੀਓ ਲਈ ਕਲਿੱਕ ਕਰੋ -: