ਨਸ਼ਾ ਵਿਅਕਤੀ ਦੀ ਜ਼ਿੰਦਗੀ ਤਬਾਹ ਕਰ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਇੱਥੇ 2 ਵਿਅਕਤੀਆਂ ਨੇ ਨਸ਼ਾ ਕਰਨ ਲਈ ਵਾਹਨ ਚੋਰੀ ਦਾ ਰਾਹ ਫੜ ਲਿਆ। ਹੁਣ ਦੋਵੇਂ ਪੁਲਿਸ ਦੇ ਪਕੜ ‘ਚ ਆ ਕੇ ਪਛਤਾ ਰਹੇ ਹਨ।
ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚੋਂ ਨਸ਼ੇ ਲਈ ਮੋਬਾਈਲ ਚੋਰੀ ਅਤੇ ਵਾਹਨ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਤੋਂ ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਏਐਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਕੀਜ਼ ਹੋਟਲ ਨੇੜੇ 200 ਫੁੱਟ ਰੋਡ ‘ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਸੂਚਨਾ ਮਿਲਣ ‘ਤੇ ਨਿਊ ਸ਼ਾਮ ਨਗਰ ਰੇਲਵੇ ਫਾਟਕ ਕੋਲ ਖੜ੍ਹੇ ਸਾਹਿਲ, ਵਾਸੀ ਨਿਊ ਟੈਗੋਰ ਨਗਰ ਨੂੰ ਚੋਰੀ ਦੇ ਮੋਬਾਈਲ ਫੋਨ ਵੇਚਣ ਲਈ ਕਾਬੂ ਕਰ ਲਿਆ। ਉਹ ਨਸ਼ੇ ਦੀ ਸਪਲਾਈ ਕਰਨ ਲਈ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਮੋਬਾਈਲ ਫੋਨ ਚੋਰੀ ਕਰਦਾ ਸੀ। ਉਸ ਖ਼ਿਲਾਫ਼ ਥਾਣਾ ਦੁੱਗਰੀ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸੇ ਤਰ੍ਹਾਂ ਏ.ਐਸ.ਆਈ.ਪਮਰਜੀਤ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ਨੇ ਉਸ ਕੋਲੋਂ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਉਹ ਨਸ਼ੇ ਦੀ ਪੂਰਤੀ ਲਈ ਵਾਹਨ ਚੋਰੀ ਕਰਦਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਤਸਕਰੀ ਦੇ ਨੈੱਟਵਰਕ ਨੂੰ ਨੱਥ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਕਈ ਕੇਸ ਥਾਣਿਆਂ ਵਿੱਚ ਹੀ ਰਹਿ ਜਾਂਦੇ ਹਨ।