ਲੁਧਿਆਣਾ ਦੇ ਜਗਰਾਓਂ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਉਥੇ ਉਨ੍ਹਾਂ ਨੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਰਹੇ। ਸੀਐੱਮ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਫੋਟੋ ਸ਼ੇਅਰ ਕਰਕੇ ਉੁਨ੍ਹਾਂ ਨੇ ਲਿਖਿਆ ਕਿ ਜਗਰਾਓਂ ਵਿਚ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਹਸਪਤਾਲ ਨੂੰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਲੈਸ ਕੀਤਾ ਗਿਆ ਹੈ। ਜਲਦ ਹੀ ਅਸੀਂ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕਰਾਂਗੇ। ਮੇਰੀ ਸਰਕਾਰ ਇਹ ਨਿਸ਼ਚਿਤ ਕਰ ਰਹੀ ਹੈ ਕਿ ਪੰਜਾਬ ਵਿਚ ਜਨਮ ਦਿੰਦੇ ਸਮੇਂ ਮਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਕਿਉਂਕਿ ਮਾਂ ਇਸ ਧਰਤੀ ‘ਤੇ ਭਗਵਾਨ ਦੇ ਬਰਾਬਰ ਹੈ।
ਜਗਰਾਓਂ ਵਿਚ ਬਣੇ ਹਸਪਤਾਲ ਦੀ ਲਾਗਤ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਬਣਨ ਨਾਲ ਆਸ-ਪਾਸ ਦੇ ਖੇਤਰ ਵਿਚ ਰਹਿੰਦੇ ਲੋਕਾਂ ਨੂੰ ਕਾਫੀ ਸਹੂਲਤਾਂ ਮਿਲਣਗੀਆਂ। ਔਰਤਾਂ ਨੂੰ ਵੀ ਇਲਾਜ ਲਈ ਸ਼ਹਿਰ ਤੋਂ ਦੂਰ ਨਹੀਂ ਜਾਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਫਗਵਾੜਾ ਵਿਚ ਬਣੇ ਹਸਪਤਾਲ ਦਾ ਵੀ ਉਦਘਾਟਨ ਕੀਤਾ। ਇਸ ਦੀਆਂ ਤਸਵੀਰਾਂ ਸ਼ੇਅਰ ਕਰਦੇ ਉਨ੍ਹਾਂ ਲਿਖਿਆ ਕਿ ਫਗਵਾੜਾ ਵਿਚ ਇਕ ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ। ਮਾਂ ਤੇ ਬੱਚੇ ਭਗਵਾਨ ਦਾ ਰੂਪ ਹੈ। ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਨੂੰ ਸਹੂਲਤਾਂ ਦੇਵੇ ਤੇ ਅਸੀਂ ਪੂਰੀ ਲਗਨ ਨਾਲ ਆਪਣਾ ਫਰਜ਼ ਨਿਭਾ ਰਹੇ ਹਾਂ। ਪੰਜਾਬ ਨੂੰ ਸਿਹਤਮੰਦ ਬਣਾਉਣ ਦਾ ਕੰਮ ਕਰ ਰਹੇ ਹਾਂ।