ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਦੇ ਇਲਾਵਾ ਦੋ ਗੈਰ-ਸਰਕਾਰੀ ਵਿਅਕਤੀਆਂ ਨੂੰ ਸਰਕਾਰੀ ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 10,01,120 ਰੁਪਏ ਵੀ ਬਰਾਮਦ ਕੀਤੇ ਗਏ ਹਨ।
ਵਿਜੀਲੈਂਸ ਨੇ ਦੱਸਿਆ ਕਿ ਬਿਊਰੋ ਨੇ EOW ਵਿੰਗ ਲੁਧਿਆਣਾ ਵਿਚ ਮਿਤੀ 1.11.2022 ਨੂੰ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ, ਗੁਰਦਾਸਪੁਰ, ਰਾਮਪਾਲ, ਲੈਕਚਰਾਰ, ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਜ਼ਿਲਾ ਪਠਾਨਕੋਟ, ਵਿਖੇ ਤਾਇਨਾਤ , ਕ੍ਰਿਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ, ਤਾਰਾਗੜ ਦੇ ਮੁਕੇਸ਼ ਮਹਾਜਨ ਨੂੰ ਨਾਮਜ਼ਦ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ ਸਰਵਿਸ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ, ਪ੍ਰਿੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰਕੇ ਅਤੇ ਵੱਖ-ਵੱਖ ਤਰਾਂ ਦੀਆਂ ਸੇਵਾਵਾਂ, ਕੁਰਸੀਆਂ, ਮੇਜ, ਟੈਂਟ ਅਤੇ ਹੋਰ ਕਿਰਾਏ ‘ਤੇ ਲੈਣ ਲਈ ਜਾਰੀ ਕੀਤੇ ਕੁੱਲ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਜਾਂਚ ਦੇ ਆਧਾਰ ‘ਤੇ ਸਾਬਤ ਹੋਇਆ ਹੈ ਕਿ ਉਕਤ ਦੋਸ਼ੀ ਨੇ ਪੈਸੇ ਦਾ ਗਲਤ ਇਸਤੇਮਾਲ ਕੀਤਾ ਹੈ। ਇਸ ਸਬੰਧੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।