ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰਾਂ ਵੱਲੋਂ ਲਗਾਤਾਰ ਲੀਡਰਾਂ ਤੇ ਵੱਡੀਆਂ ਸ਼ਖਸੀਅਤਾਂ ਨੂੰ ਧਮਕੀਆਂ ਭਰੇ ਫੋਨ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਹਰਮਿੰਦਰ ਕੌਰ ਦੇ ਪੁੱਤ ਨੂੰ ਧਮਕੀ ਭਰਿਆ ਫੋਨ ਆਇਆ ਹੈ। ਫੋਨ ਵਿਚ ਦੋਸ਼ੀ ਨੇ ਕਿਹਾ ਕਿ ਆਪਣੀ ਮਾਂ ਨੂੰ ਸਮਝਾ ਲਵੇ ਨਹੀਂ ਤਾਂ ਇਸ ਦਾ ਨਤੀਜਾ ਚੰਗਾ ਨਹੀਂ ਹੋਵੇਗਾ।
ਇਸ ਸਬੰਧੀ ਆਪ ਮਹਿਲਾ ਆਗੂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਆਪਣੇ ਬਾਰੇ ਕੁਝ ਨਹੀਂ ਦੱਸਿਆ ਹੈ। ਫੋਨ ਕਰਕੇ ਦੋਸ਼ੀ ਨੇ ਉਸ ਦੇ ਪੁੱਤਰ ਅਰਸ਼ਦੀਪ ਨੂੰ ਧਮਕਾਇਆ ਹੈ।
ਮਹਿਲਾ ਆਗੂ ਹਰਮਿੰਦਰ ਕੌਰ ਪਤਨੀ ਅਮਰਜੀਤ ਸਿੰਘ ਨੇ ਥਾਣਾ ਡਵੀਜ਼ਨ ਨੰ. 2 ਵਿਚ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਤੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣਾ ਨਾਂ ਨਹੀਂ ਦੱਸਿਆ ਪਰ ਫੋਨ ਕਰਨ ਤੋਂ ਬਾਅਦ ਉਹ ਬੇਟੇ ਨੂੰ ਸਿੱਧਾ ਧਮਕੀ ਦੇਣ ‘ਤੇ ਉਤਰ ਆਇਆ। ਦੋਸ਼ੀ ਨੇ ਕਿਹਾ ਕਿ ਉਹ ਆਪਣੀ ਮਾਂ ਨੂੰ ਸਮਝਾ ਲਵੇ ਨਹੀਂ ਤਾਂ ਨਤੀਜਾ ਠੀਕ ਨਹੀਂ ਹੋਵੇਗਾ। ਹਰਮਿੰਦਰ ਕੌਰ ਤੇਰੀ ਮਾਂ ਜੋ ਕੰਮ ਕਰ ਰਹੀ ਹੈ ਉਸ ਤੋਂ ਪਿੱਛੇ ਹਟ ਜਾਵੇ ਨਹੀਂ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਣਗੇ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਬਣੇ ‘ਖਤਰੋਂ ਕੇ ਖਿਲਾੜੀ’, ਪਿੰਡ ਦੀ ਕੱਟੀ ਬਿਜਲੀ ਜੋੜਨ ਲਈ ਖੁਦ ਹੀ ਚੜ੍ਹ ਗਏ ਖੰਭੇ ‘ਤੇ
ਮਹਿਲਾ ਆਗੂ ਨੇ ਦੱਸਿਆ ਕਿ ਜਦੋਂ ਮੇਰੇ ਪੁੱਤਰ ਨੇ ਦੋਸ਼ੀ ਤੋਂ ਉਸ ਬਾਰੇ ਪੁੱਛਣਾ ਚਾਹਿਆ ਤਾਂ ਉਸ ਨੇ ਫੋਨ ਕੱਟ ਦਿੱਤਾ। ਹਰਮਿੰਦਰ ਕੌਰ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਇਸ ਤਰ੍ਹਾਂ ਜਾਨੋਂ ਮਾਰਨ ਦੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਫੋਨ ਨੂੰ ਟਰੇਸ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਦੋਸ਼ੀ ਨੂੰ ਫੜ ਲਿਆ ਜਾਵੇਗਾ ਤੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: