ਮੂਸੇਵਾਲਾ ਦੇ ਕਤਲ ਮਾਮਲੇ ਵਿਚ ਮਾਨਸਾ ਪੁਲਿਸ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੂਸੇਵਾਲਾ ਦੀ ਹੱਤਿਆ ਲਈ ਗੈਂਗਸਟਰ ਦੀਪਕ ਉਰਫ ਟੀਨੂੰ ਨੂੰ ਉਸ ਨੇ ਗੱਡੀ ਮੁਹੱਈਆ ਕਰਵਾਈ ਸੀ। ਪੁਲਿਸ ਉਸ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਸਰਬਜੋਤ ਸਿੰਘ ਦਾ ਨਾਂ ਵੀ ਟੀਨੂੰ ਤੋਂ ਹੀ ਪੁੱਛਗਿਛ ਵਿਚ ਸਾਹਮਣੇ ਆਇਆ ਹੈ। ਉਮੀਦ ਹੈ ਕਿ ਉਸ ਦੀ ਗ੍ਰਿਫਤਾਰੀ ਨਾਲ ਕੁਝ ਹੋਰ ਸੁਰਾਗ ਮਿਲਣਗੇ।
ਮਾਨਸਾ ਪੁਲਿਸ ਨੇ ਸਰਬਜੋਤ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। ਸਰਬਜੀਤ ਦੀ ਗ੍ਰਿਫਤਾਰ ਪਹਿਲਾਂ ਤੋਂ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੀ ਨਿਸ਼ਾਨਦੇਹੀ ‘ਤੇ ਕੀਤੀ ਗਈ ਹੈ। ਮੂਸੇਵਾਲਾ ਦੀ ਹੱਤਿਆ ਤੋਂ ਪਹਿਲਾਂ ਟੀਨੂੰ ਨੇ ਸਰਬਜੀਤ ਸਿੰਘ ਨੂੰ ਗੱਡੀ ਮੁਹੱਈਆ ਕਰਵਾਉਣ ਲਈ ਕਿਹਾ ਸੀ। ਸਰਬਜੋਤ ਸਿੰਘ ਨੇ ਕਿਹਾ ਕਿ ਉਹ ਗੱਡੀ ਦੇ ਦੇਣਗੇ।

ਪੁਲਿਸ ਹੁਣ ਸਰਬਜੋਤ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਵਿਚ ਹੈ। ਪੁੱਛਗਿਛ ਦੌਰਾਨ ਸਰਬਜੋਤ ਸਿੰਘ ਦੇ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਗੈਂਗਸਟਰ ਟੀਨੂੰ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਟੀਨੂੰ ਨੇ ਪੁੱਛਗਿਛ ਦੌਰਾਨ ਇਹ ਵੱਡਾ ਖੁਲਾਸਾ ਕੀਤਾ ਹੈ।
ਪੰਜਾਬ ਪੁਲਿਸ ਨੇ ਗੈਂਗਸਟਰ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਏਅਰਪੋਰਟ ਤੋਂ ਫੜਿਆ ਸੀ। ਉਹ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਪੁੱਛਗਿੱਛ ਦੌਰਾਨ ਉਸ ਨੇ ਪੰਜਾਬ ਪੁਲਿਸ ਨੂੰ ਦੱਸਿਆ ਕਿ ਦੀਪਕ ਟੀਨੂੰ ਵਿਦੇਸ਼ ਭੱਜ ਗਿਆ ਹੈ। ਉਹ ਪਹਿਲਾਂ ਮਾਰੀਸ਼ਸ ਗਿਆ ਅਤੇ ਫਿਰ ਦੱਖਣੀ ਅਫਰੀਕਾ ਭੱਜ ਗਿਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਉਸ ਐਂਗਲ ‘ਤੇ ਜਾਂਚ ‘ਚ ਜੁੱਟ ਗਈ। ਹਾਲਾਂਕਿ ਉਹ ਵਿਦੇਸ਼ ਨਹੀਂ ਭੱਜਿਆ ਸੀ ਪਰ ਰਾਜਸਥਾਨ ਦੇ ਅਜਮੇਰ ਵਿੱਚ ਲੁਕਿਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























