ਪੰਜਾਬ ਪੁਲਿਸ ਅਤੇ ATS ਮੁੰਬਈ ਦੀ ਮਦਦ ਨਾਲ ਜੁਲਾਈ 2022 ਨੂੰ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ਤੋਂ ਫੜੀ ਗਈ 362 ਕਰੋੜ ਰੁਪਏ ਦੀ ਹੈਰੋਇਨ ਦੇ ਮਾਮਲੇ ਵਿੱਚ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ ‘ਤੇ ਕੀਤੀ ਗਈ ਹੈ।
ਇਸ ਗ੍ਰਿਫਤਾਰੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਵਿਦੇਸ਼ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ ਹੋਇਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਪੰਜਾਬ ਵਿੱਚ ਵੱਡੇ ਪੱਧਰ ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮ ਹਨ। ਪੰਜਾਬ ਪੁਲਿਸ ਦੇ SSOC ਵਿੰਗ ਨੇ ਜੁਲਾਈ 2022 ਨੂੰ ਇੱਕ ਇਨਪੁਟ ਦਿੱਤਾ ਸੀ ਕਿ ਇਹ ਖੇਪ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ‘ਤੇ ਪਹੁੰਚਾ ਦਿੱਤੀ ਗਈ ਸੀ। ਇਸ ਦੇ ਲਈ ATS ਦਾ ਸਹਿਯੋਗ ਲਿਆ ਗਿਆ। ਦੁਬਈ ਤੋਂ ਮੁੰਬਈ ਪਹੁੰਚੇ ਇਕ ਕੰਟੇਨਰ ਨੂੰ ਜਦੋਂ ਖੋਲ੍ਹਿਆ ਗਿਆ ਤਾਂ ਉਸ ਵਿਚੋਂ 72.5 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 363 ਕਰੋੜ ਰੁਪਏ ਦੱਸੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਾਂਚ ‘ਚ ਸਾਹਮਣੇ ਆਇਆ ਕਿ ਇਹ ਕੰਟੇਨਰ ਜਨਵਰੀ 2022 ਨੂੰ ਦੁਬਈ ਤੋਂ ਮੁੰਬਈ ਪੋਰਟ ‘ਤੇ ਪਹੁੰਚਿਆ ਸੀ ਪਰ ਇਸ ਨੂੰ ਚੁੱਕਣ ਲਈ ਕੋਈ ਨਹੀਂ ਆਇਆ ਪਰ ਇਸ ਦੀ ਸੂਚਨਾ SSOC ਵਿੰਗ ਪੰਜਾਬ ਨੂੰ ਦਿੱਤੀ ਗਈ। ਦਰਅਸਲ, ਗ੍ਰਿਫਤਾਰ ਕੀਤੇ ਗਏ ਇਹ ਤਿੰਨੇ ਦੋਸ਼ੀ ਆਪਣੇ ਸਾਥੀਆਂ ਸਮੇਤ ਪੋਰਟ ਤੋਂ ਖੇਪ ਬਾਹਰ ਕੱਢਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਸਨ। ਜਿਸ ਤੋਂ ਬਾਅਦ ਇਹ ਖੇਪ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ ਸਪਲਾਈ ਕੀਤੀ ਜਾਣੀ ਸੀ। ਗ੍ਰਿਫਤਾਰ ਕੀਤੇ ਗਏ ਤਿੰਨਾਂ ਤਸਕਰਾਂ ਨੂੰ ਅੱਜ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਦੇ ਸਾਥੀਆਂ ਨੂੰ ਵੀ ਫੜ ਲਿਆ ਜਾਵੇਗਾ। ਇਸ ਕਾਮਯਾਬੀ ਤੋਂ ਬਾਅਦ ਪੰਜਾਬ ਪੁਲਿਸ ਨੇ ਦੇਸ਼ ਵਿੱਚ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਚੇਨ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।