ਕੁੱਟਮਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਜਦੋਂ ਪੁਲਿਸ ਟੀਮ ਜੇਲ੍ਹ ਛੱਡਣ ਜਾ ਰਹੀ ਸੀ ਤਾਂ ਉਹ ਹੋਮਗਾਰਡ ਜਵਾਨ ਨੂੰ ਧੱਕਾ ਮਾਰ ਕੇ ASI ਦੀ ਕਾਰ ‘ਤੇ ਭੱਜ ਗਿਆ। ਇੱਕ ਦਿਨ ਬਾਅਦ ਪੁਲਿਸ ਨੇ ਉਸ ਨੂੰ ਸਮਰਾਲਾ ਚੌਂਕ ਨੇੜਿਓਂ ਕਾਬੂ ਕਰ ਲਿਆ।
ਮੁਲਜ਼ਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ASI ਟਹਿਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪਾਰਸ ਪ੍ਰਜਾਪਤੀ ਵਾਸੀ ਈਸ਼ਰ ਨਗਰ ਵਜੋਂ ਹੋਈ ਹੈ। ਪੁਲਿਸ ਨੇ ਥਾਣਾ ਦੁੱਗਰੀ ਵਿੱਚ ਤਾਇਨਾਤ ਏਐਸਆਈ ਪ੍ਰਤਾਪ ਸਿੰਘ ਦੀ ਸ਼ਿਕਾਇਤ ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਦੱਸਿਆ ਕਿ 30 ਅਕਤੂਬਰ ਨੂੰ ਪੁਲਿਸ ਨੇ ਕੁੱਟਮਾਰ ਦੇ ਇੱਕ ਕੇਸ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। 1 ਨਵੰਬਰ ਨੂੰ ਹੋਮਗਾਰਡ ਰਵਿੰਦਰ ਸਿੰਘ ਉਸ ਨੂੰ ਕੇਂਦਰੀ ਜੇਲ੍ਹ ਵਿੱਚ ਬੰਦ ਕਰਨ ਲਈ ਰਵਾਨਾ ਹੋਇਆ ਸੀ। ਚੀਮਾ ਚੌਕ ਉਨ੍ਹਾਂ ਦੀ ਕਾਰ ਦਾ ਟਾਇਰ ਪੰਕਚਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੌਰਾਨ ਹੱਥਕੜੀ ਵਾਲੇ ਮੁਲਜ਼ਮ ਨੇ ਰਵਿੰਦਰ ਸਿੰਘ ਨੂੰ ਧੱਕਾ ਦੇ ਕੇ ਉਸ ਦੀ ਕਾਰ ਲੈ ਕੇ ਫ਼ਰਾਰ ਹੋ ਗਏ। ਟਹਿਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਚੋਂ ਕਾਰ ਅਤੇ ਹੱਥਕੜੀ ਵੀ ਬਰਾਮਦ ਕੀਤੀ ਗਈ ਹੈ। ਉਸ ਨੇ ਕਿਸੇ ਤਰ੍ਹਾਂ ਆਪਣੇ ਹੱਥਾਂ ਨੂੰ ਹਥਕੜੀ ਤੋਂ ਛੁਡਵਾਇਆ ਸੀ। ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਇਨ੍ਹਾਂ ਲੁਟੇਰਿਆਂ ਨੇ ਪੁਲਿਸ ਨੂੰ ਵੀ ਲਲਕਾਰਨਾ ਸ਼ੁਰੂ ਕਰ ਦਿੱਤਾ ਹੈ।