ਪੰਜਾਬ ਦੇ ਅੰਮ੍ਰਿਤਸਰ ‘ਚ ਨਸ਼ਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਬੀਤੀ ਰਾਤ ਇੱਕ ਹੋਰ ਨੌਜਵਾਨ ਦੀ ਨਸ਼ੇ ਨੇ ਜਾਨ ਲੈ ਲਈ। ਇੰਨਾ ਹੀ ਨਹੀਂ ਮ੍ਰਿਤਕ ਨੌਜਵਾਨ ਦੇ ਨਸ਼ੇੜੀ ਸਾਥੀ ਵੀ ਉਸਦੀ ਲਾਸ਼ ਨੂੰ ਸੜਕ ਕਿਨਾਰੇ ਛੱਡ ਕੇ ਫਰਾਰ ਹੋ ਗਏ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮ੍ਰਿਤਕ ਨੂੰ ਨਸ਼ੀਲਾ ਪਦਾਰਥ ਦੇਣ ਵਾਲੇ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਨਾਗੋਕੇ ਵਜੋਂ ਹੋਈ ਹੈ। ਉਸ ਦੀ ਲਾਸ਼ ਲੱਖੂਵਾਲ-ਸਠਿਆਲਾ ਰੋਡ ‘ਤੇ ਸੜਕ ਕਿਨਾਰੇ ਕੱਪੜੇ ‘ਚ ਲਪੇਟੀ ਹੋਈ ਮਿਲੀ। ਮ੍ਰਿਤਕ ਦੇ ਭਰਾ ਕੰਵਲਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅਮਨਦੀਪ ਸਿੰਘ ਮੋਬਾਈਲ ਰਿਪੇਅਰ ਕਰਵਾਉਣ ਪਿੰਡ ਨਾਗੋਕੇ ਗਿਆ ਸੀ। ਉਹ ਕਹਿ ਰਿਹਾ ਸੀ ਕਿ ਉਸ ਨੇ ਮੋਬਾਈਲ ਰਿਪੇਅਰ ਕਰਵਾਉਣ ਲਈ ਬਾਬਾ ਬਕਾਲਾ ਸਾਹਿਬ ਜਾਣਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮਾਮਲੇ ਦੀ ਜਾਂਚ ਕਰ ਰਹੇ ASI ਸਰਦੂਲ ਸਿੰਘ ਦਾ ਕਹਿਣਾ ਹੈ ਕਿ ਅਮਨਦੀਪ ਨਸ਼ੇ ਦਾ ਆਦੀ ਸੀ। ਉਹ ਆਪਣੇ ਦੋਸਤਾਂ ਨਾਲ ਨਸ਼ੇ ਲਈ ਬਾਹਰ ਜਾਂਦਾ ਸੀ। ਫਿਲਹਾਲ ਪਰਿਵਾਰ ਨੂੰ ਨਹੀਂ ਪਤਾ ਕਿ ਮ੍ਰਿਤਕ ਕਿਸ ਦੇ ਨਾਲ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਜਾਂਚ ਲਈ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਣਪਛਾਤੇ ਖ਼ਿਲਾਫ਼ ਆਈਪੀਸੀ 304, 201 ਅਤੇ 34 ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।