ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐੱਸਟੀਪੀਸੀ ਮੈਂਬਰਾਂ ਤੇਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਵਿਚਾਰ-ਚਰਚਾ ਕੀਤੀ, ਜਿਸ ਦੇ ਬਾਅਦ ਉਨ੍ਹਾਂ ਨੇ ਐਲਾਨ ਕੀਤਾ ਕਿ ਐੱਸਜੀਪੀਸੀ ਦੀਆਂ 9 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਟਵੀਟ ਵਿਚ ਉਨ੍ਹਾਂ ਲਿਖਿਆ ਕਿ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਮੈਂਬਰਾਂ ਨਾਲ ਕਾਫੀ ਵਿਚਾਰ-ਚਰਚਾ ਦੇ ਬਾਅਦ ਸ.ਹਰਜਿੰਦਰ ਸਿੰਘ ਧਾਮੀ ਨੂੰ ਐੱਸਜੀਪੀਸੀ ਚੋਣਾਂ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।
ਦੂਜੇ ਪਾਸੇ ਬੀਬੀ ਜਗੀਰ ਕੌਰ ਅਕਾਲੀ ਦਲ ਦੇ ਫੈਸਲੇ ਦੇ ਉਲਟ ਉਮੀਦਵਾਰ ਵਜੋਂ ਖੜ੍ਹੇ ਹੋਣ ਦਾ ਐਲਾਨ ਕਰ ਚੁੱਕੀ ਹੈ। ਦਬਾਅ ਦੇ ਬਾਅਦ ਵੀ ਉੁਨ੍ਹਾਂ ਨੇ ਆਪਣਾ ਫੈਸਲੇ ਨਹੀਂ ਬਦਲਿਆ ਹੈ। ਅਕਾਲੀ ਦਲ ਲਈ ਬੀਬੀ ਜਗੀਰ ਕੌਰ ਚੁਣੌਤੀ ਬਣ ਚੁੱਕੀ ਹੈ ਤੇ ਲਗਾਤਾਰ ਮੈਂਬਰਾਂ ਨਾਲ ਮੁਲਾਕਾਤ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: