ਅੰਮ੍ਰਿਤਸਰ: ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਤਰੇ ਗੁਰਕੰਵਰ ਸਿੰਘ ਅੱਜ ਦਮਦਮੀ ਟਕਸਾਲ ਵਿਖੇ ਅਹਰਪ੍ਰੀਤ ਕੌਰ ਨਾਲ ਵਿਆਹ ਬੰਧਨ ਵਿੱਚ ਬੱਝ ਗਏ।
ਸਮਾਗਮ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸੀਅਤਾਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੀਆਂ। ਗੁਰਕੰਵਰ ਸਿੰਘ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਪੋਤਾ ਅਤੇ ਈਸ਼ਰ ਸਿੰਘ ਦਾ ਪੁੱਤਰ ਹੈ ਜਦਕਿ ਹਰਪ੍ਰੀਤ ਕੌਰ ਪ੍ਰਦੀਪ ਸਿੰਘ ਦੀ ਧੀ ਹੈ।
ਇਸ ਦੌਰਾਨ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੇ ਕੌਮ ਖਾਤਰ ਜੋ ਕੁਰਬਾਨੀ ਦਿੱਤੀ, ਉਸ ਲਈ ਕੋਈ ਲਫਜ਼ ਨਹੀਂ ਹੈ। ਮੈਨੂੰ ਸੰਤ ਬਾਬਾ ਹਰਨਾਮ ਸਿੰਘ ਈਸ਼ਰ ਸਿੰਘ ਨਾਲ ਮਿਲਣ ਦਾ ਮੌਕਾ ਮਿਲਿਆ। ਉਹ ਬੜੇ ਨੇਕ ਇਨਸਾਨ ਹਨ। ਇਸ ਦੌਰਾਨ ਉਨ੍ਹਾਂ ਨਵੀਂ ਜੋੜੀ ਨੂੰ ਅਸ਼ੀਰਵਾਦ ਦਿੱਤਾ ਅਤੇ ਸੰਤਾਂ ਦੇ ਦੱਸੇ ਹੋਏ ਰਾਹ ‘ਤੇ ਚੱਲਦੇ ਰਹਿਣ ਅਤੇ ਦੋਹਾਂ ਪਰਿਵਾਰਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਡੀਐਸਜੀਐਮਸੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਵਿਰਸਾ ਸਿੰਘ ਵਲਟੋਹਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਵੀ ਸਮਾਗਮ ਵਿਚ ਸ਼ਾਮਲ ਹੋਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਵੀ ਪੜ੍ਹੋ : ਸੂਰੀ ਦੇ ਕਤਲ ਮਗਰੋਂ DGP ਯਾਦਵ ਵੱਲੋਂ ਪ੍ਰੈੱਸ ਕਾਨਫਰੰਸ, ਬੋਲੇ-‘ਸੋਸ਼ਲ ਮੀਡੀਆ ‘ਤੇ ਅਫਵਾਹਾਂ ਨਾ ਫੈਲਾਉਣ ਲੋਕ’