ਅੰਮ੍ਰਿਤਸਰ ਸ਼ਿਵ ਸੈਨਾ ਮੁਖੀ ਸੁਧੀਰ ਸੂਰੀ ਦੀ ਹੱਤਿਆ ਦੇ ਬਾਅਦ ਹਿੰਦੂ ਸੰਗਠਨਾਂ ਤੇ ਪਰਿਵਾਰ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਨੂੰ ਫੋਰਟਿਸ ਤੋਂ ਸਿਵਲ ਹਸਪਤਾਲ ਸ਼ਿਫਟ ਕੀਤਾ ਜਾ ਰਿਹਾ ਹੈ। ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਪਰਿਵਾਰ ਨੇ ਮੰਗ ਕੀਤੀ ਹੈ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਹ ਅੰਤਿਮ ਸਸਕਾਰ ਨਹੀਂ ਕਰਨਗੇ। ਦੂਜੇ ਪਾਸੇ ਅੰਮ੍ਰਿਤਸਰ ਵਿਚ ਤਣਾਅਪੂਰਨ ਮਾਹੌਲ ਦੇਖ ਕੇ ਡੀਜੀਪੀ ਗੌਰਵ ਯਾਦਵ ਦੇਰ ਰਾਤ ਦੌਰਾ ਕਰਨ ਪਹੁੰਚੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਕੇਸ ਵਿਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜ ਕੇ ਪੂਰੀ ਸਾਜ਼ਿਸ਼ ਬੇਨਕਾਬ ਕੀਤੀ ਜਾਵੇਗੀ। ਦੂਜੇ ਪਾਸੇ ਅੱਜ ਪ੍ਰਧਾਨ ਮੰਤਰੀ ਮੋਦੀ ਵੀ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕਰਨਗੇ।
ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਮੰਦਰ ਵਿੱਚ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤੀ ਜਾਂਦੀ ਇੱਕ .32 ਬੋਰ ਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ।
ਸੁਧੀਰ ਸੂਰੀ ਦੀ ਮ੍ਰਿਤਕ ਨੂੰ ਫਿਲਹਾਲ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿੱਚ ਹੀ ਕੀਤਾ ਜਾਵੇਗਾ। ਪੁਲਿਸ ਨੇ ਸਿਵਲ ਹਸਪਤਾਲ ਦੇ ਐਸਐਮਓ ਨੂੰ ਬੋਰਡ ਬਣਾਉਣ ਦੀ ਮੰਗ ਕੀਤੀ ਹੈ। ਅੱਜ ਕਾਗਜ਼ੀ ਕਾਰਵਾਈ ਤੋਂ ਬਾਅਦ ਬੋਰਡ ਦਾ ਗਠਨ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: