ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਕਾਗਜ਼ਾਂ ਵਿਚ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੁਣ ਦਰਜ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਨੋਟੀਫਾਈ ਕਰ ਦਿੱਤਾ ਹੈ। ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਲਈ ਗੈਜੇਟ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਹੁਣ ਵੈੱਬਸਾਈਟ ‘ਤੇ ਚੰਡੀਗੜ੍ਹ ਦਾ ਏਅਰਪੋਰਟ ਇੰਟਰਨੈਸ਼ਨਲ ਏਅਰਪੋਰਟ ਦੇ ਨਾਂ ਤੋਂ ਹੀ ਡਿਸਪਲੇਅ ਹੋ ਰਿਹਾ ਹੈ।
ਬੀਤੀ 28 ਸਤੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਕੀਤੇ ਜਾਣ ਨੂੰ ਲੈ ਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।
ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਮੋਹਾਲੀ ਜ਼ਿਲ੍ਹੇ ਵਿਚ ਆਯੋਜਿਤ ਪ੍ਰੋਗਰਾਮ ਵਿਚ ਇਹ ਨਾਮਕਰਨ ਹੋਇਆ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਇਸ ਵਿਚ ਪਹੁੰਚੀ ਸੀ। ਇਸ ਤੋਂ ਇਲਾਵਾ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਡਾ. ਵੀਕੇ ਸਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬੀਐੱਲ ਪੁਰੋਹਿਤ, ਸਾਂਸਦ ਕਿਰਨ ਖੇਰ, ਹਰਿਆਣਾ ਦੇ ਰਾਜਪਾਲ ਬੰਡਾਰੂ ਦਤਾਤ੍ਰੇਯ, ਗ੍ਰਹਿ ਮੰਤਰੀ ਅਨਿਲ ਵਿਜ ਆਦਿ ਪਹੁੰਚੇ ਸਨ।
ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ‘ਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਗੱਲ ਵੀ ਕੀਤੀ ਸੀ।
ਇਸ ਤੋਂ ਪਹਿਲਾਂ 20 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਹਿਮਤੀ ਬਣੀ। ਇਸ ਤੋਂ ਪਹਿਲਾਂ ਹਰਿਆਣਾ ਨੇ ਸਿਫਾਰਿਸ਼ ਕੀਤੀ ਸੀ ਕਿ ਹਵਾਈ ਅੱਡੇ ਦੇ ਨਾਂ ਵਿਚ ਪੰਚਕੂਲਾ ਦਾ ਨਾਂ ਵੀ ਸ਼ਾਮਲ ਕੀਤਾ ਜਾਵੇ। ਇਸ ਹਵਾਈ ਅੱਡੇ ਦੇ ਨਿਰਮਾਣ ਵਿੱਚ ਹਰਿਆਣਾ ਦਾ ਵੀ ਬਰਾਬਰ ਦਾ ਹਿੱਸਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: