ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ ਰਿਕਾਰਡ ਮਾਮਲੇ ਸਾਹਮਣੇ ਆਉਣ ਨਾਲ ਪ੍ਰਦੂਸ਼ਣ ਵੀ ਮਾੜੇ ਪੱਧਰ ‘ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਵੱਧ ਹਨ। ਪਿਛਲੇ ਸਾਲ 4 ਨਵੰਬਰ ਤੱਕ ਪਰਾਲੀ ਸਾੜਨ ਦੇ 23,465 ਮਾਮਲੇ ਸਾਹਮਣੇ ਆਏ ਸਨ।
ਇਸ ਸਾਲ 4 ਨਵੰਬਰ ਤੱਕ 26,583 ਮਾਮਲੇ ਸਾਹਮਣੇ ਆਏ ਹਨ ਜੋ ਕਿ ਪਿਛਲੇ ਸਾਲ ਨਾਲੋਂ 3118 ਵੱਧ ਹਨ। ਸੂਬੇ ਦਾ AQI ਬਹੁਤ ਖ਼ਰਾਬ ਚੱਲ ਰਿਹਾ ਹੈ। ਸੂਬੇ ‘ਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ ਕੁੱਲ 2437 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 471 ਮਾਮਲੇ ਮੁੱਖ ਮੰਤਰੀ ਦੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਬਠਿੰਡਾ ਵਿੱਚ 258, ਬਰਨਾਲਾ ਵਿੱਚ 267, ਫਿਰੋਜ਼ਪੁਰ ਵਿੱਚ 242, ਮਾਨਸਾ ਵਿੱਚ 205, ਮੋਗਾ ਵਿੱਚ 180, ਪਟਿਆਲਾ ਵਿੱਚ 168, ਮੁਕਤਸਰ ਵਿੱਚ 155, ਫਿਰੋਜ਼ਪੁਰ ਵਿੱਚ 269, ਫਰੀਦਕੋਟ ਵਿੱਚ 130, ਤਰਨਤਾਰਨ ਵਿੱਚ 1013 ਅਤੇ ਲੁਧਿਆਣਾ ਵਿੱਚ 1013 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਸਾਲ ਸੂਬੇ ਦੇ ਹਰ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਦਾ AQI ਸਭ ਤੋਂ ਵੱਧ 300 ਸੀ। ਕਿਸਾਨ ਅਜਮੇਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਦੀਆਂ ਬਣਾਈਆਂ ਸਕੀਮਾਂ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਵੱਡੇ ਕਿਸਾਨ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਖਰੀਦ ਸਕਦੇ ਹਨ। ਛੋਟੇ ਕਿਸਾਨ ਇਨ੍ਹਾਂ ਮਹਿੰਗੀਆਂ ਮਸ਼ੀਨਾਂ ਨੂੰ ਖਰੀਦਣ ਤੋਂ ਅਸਮਰੱਥ ਹਨ। ਅਜਿਹੇ ‘ਚ ਜੇਕਰ ਉਹ ਸਰਕਾਰ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਬੇਨਤੀ ਕਰਦੇ ਹਨ ਤਾਂ ਉਨ੍ਹਾਂ ਨੂੰ ਕਈ ਹਫ਼ਤੇ ਨਹੀਂ ਮਿਲਦੇ। ਅਗਲੀ ਫ਼ਸਲ ਦੀ ਬਿਜਾਈ ਵਿੱਚ ਦੇਰੀ ਹੋਣ ਕਾਰਨ ਹੁਣ ਪਰਾਲੀ ਨੂੰ ਅੱਗ ਲਾਉਣ ਦੀ ਮਜਬੂਰੀ ਹੈ।