Adipurush Petition Delhi Court: ਅਦਾਕਾਰ ਪ੍ਰਭਾਸ ਅਤੇ ਸੈਫ ਅਲੀ ਖਾਨ ਸਟਾਰਰ ਆਉਣ ਵਾਲੀ ਫਿਲਮ ‘ਆਦਿਪੁਰਸ਼’ ਦੇ ਟੀਜ਼ਰ ਰਿਲੀਜ਼ ਤੋਂ ਬਾਅਦ ਵਿਵਾਦਾਂ ਵਿੱਚ ਹੈ। ਫਿਲਮ ‘ਚ ਸੈਫ ਅਲੀ ਖਾਨ ਦੇ ਲੁੱਕ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਆਦਿਪੁਰਸ਼ ਦੇ ਸਾਰੇ ਕਿਰਦਾਰਾਂ ਦੀ ਵੀ ਭਾਰੀ ਆਲੋਚਨਾ ਹੋਈ।
ਇਨ੍ਹਾਂ ਸਾਰੇ ਵਿਵਾਦਾਂ ਦੇ ਵਿਚਕਾਰ ਆਦਿਪੁਰਸ਼ ਦਾ ਇਹ ਮਾਮਲਾ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੱਕ ਪਹੁੰਚ ਗਿਆ ਸੀ ਅਤੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਤੀਸ ਹਜ਼ਾਰੀ ਕੋਰਟ ਨੇ ਫਿਲਮ ‘ਆਦਿਪੁਰਸ਼’ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਸੁਣਵਾਈ 24 ਨਵੰਬਰ ਤੱਕ ਟਾਲ ਦਿੱਤੀ ਹੈ। ਦੱਸ ਦੇਈਏ ਕਿ ਸਿਵਲ ਜੱਜ ਅਭਿਸ਼ੇਕ ਕੁਮਾਰ ਫਿਲਹਾਲ ਛੁੱਟੀ ‘ਤੇ ਹਨ, ਜਿਸ ਕਾਰਨ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਅਦਾਲਤ 24 ਨਵੰਬਰ ਨੂੰ ਵਿਚਾਰ ਕਰੇਗੀ ਕਿ ਇਹ ਪਟੀਸ਼ਨ ਬਰਕਰਾਰ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਟੀਸ਼ਨਕਰਤਾ ਦੇ ਵਕੀਲ ਰਾਜ ਗੌਰਵ ਨੇ ਪਟੀਸ਼ਨ ‘ਚ ਕਿਹਾ ਹੈ ਕਿ ਫਿਲਮ ਦੇ ਟੀਜ਼ਰ ‘ਚ ਜਿਸ ਤਰ੍ਹਾਂ ਭਗਵਾਨ ਰਾਮ ਅਤੇ ਹਨੂੰਮਾਨ ਨੂੰ ਦਿਖਾਇਆ ਗਿਆ ਹੈ, ਉਸ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਦੋਂਕਿ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਫਿਲਮ ਦੇ ਟੀਜ਼ਰ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦਾ ਹੁਕਮ ਦਿੱਤਾ ਜਾਵੇ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਫਿਲਮ ਨੈਤਿਕਤਾ ਅਤੇ ਸਨਮਾਨ ਦੀ ਉਲੰਘਣਾ ਹੈ ਅਤੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ। ਪਟੀਸ਼ਨ ‘ਚ ਫਿਲਮ ਦੇ ਟੀਜ਼ਰ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।