ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਪੰਜਾਬ ‘ਚ ਹੰਗਾਮਾ ਮਚਿਆ ਹੋਇਆ ਹੈ। ਇਸ ਵਿਚਾਲੇ ਸੂਰੀ ਦਾ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਤਿਆਰ ਹੋ ਗਿਆ ਹੈ। ਸੂਰੀ ਦੇ ਪਰਿਵਾਰ ਨੇ ਪੰਜਾਬ ਸਰਕਾਰ ਦੇ ਸਾਹਮਣੇ ਕਈ ਮੰਗਾਂ ਰੱਖੀਆਂ ਸਨ, ਜਿਸ ਵਿੱਚ ਸਰਕਾਰ ਨੇ ਕੁਝ ਮੰਗਾਂ ਮੰਨ ਲਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਸੂਰੀ ਦੇ ਦੋ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਰਾਜ਼ੀ ਹੋ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਸੂਰੀ ਨੂੰ ਸ਼ਹੀਦ ਕਰਾਰ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ ਇਸ ’ਤੇ ਵਿਚਾਰ ਕੀਤਾ ਜਾਵੇਗਾ। ਪਰਿਵਾਰ ਨੇ ਘਟਨਾ ਵੇਲੇ ਕਥਿਤ ਤੌਰ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਸੀ। ਸਰਕਾਰ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਕਿ ਜੇ ਕੋਈ ਪੁਲਿਸ ਅਧਿਕਾਰੀ ਕਤਲ ‘ਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ‘ਭਾਜਪਾ ਵਾਲਿਓ! ਚੋਣਾਂ ‘ਚ ਹਾਰ ਦਾ ਇੰਨਾ ਡਰ’- PA ਦੀ ਗ੍ਰਿਫ਼ਤਾਰੀ ‘ਤੇ ਸਿਸੋਦੀਆ ਦਾ BJP ‘ਤੇ ਹਮਲਾ
ਸਰਕਾਰ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਜੇ ਜਾਂਚ ‘ਚ ਕੋਈ ਪੁਲਿਸ ਅਧਿਕਾਰੀ ਜਾਂ ਕੋਈ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਗਿਆ ਹੈ ਕਿ ਪੰਜਾਬ ਪੁਲਿਸ ਸੁਧੀਰ ਸੂਰੀ ਦੇ ਪਰਿਵਾਰ ਅਤੇ ਪੰਜਾਬ ਦੇ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਦੀ ਸੁਰੱਖਿਆ ਲਈ ਪੁਖਤਾ ਇੰਤਜ਼ਾਮ ਕਰੇਗੀ। ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਦੁਪਹਿਰ 12 ਵਜੇ ਦੁਰਗਿਆਣਾ ਮੰਦਰ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: