ਰੂਸ ਤੇ ਯੂਕਰੇਨ ਵਿਚਾਲੇ ਲਗਭਗ 9 ਮਹੀਨਿਆਂ ਤੋਂ ਲਗਾਤਾਰ ਜੰਗ ਚੱਲ ਰਹੀ ਹੈ। ਇਸ ਦੌਰਾਨ ਬ੍ਰਿਟੇਨ ਦੀ ਇਕ ਖੁਫੀਆ ਏਜੰਸੀ ਨੇ ਵੱਡਾ ਦਾਅਵਾ ਕੀਤਾ ਹੈ। ਬ੍ਰਿਟੇਨ ਦੇ ਰੱਖਿਆ ਮੰਤਰਾਲੇ ਨੇ ਇਕ ਖੁਫੀਆ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਯੂਕਰੇਨ ਯੁੱਧ ਤੋਂ ਪਿੱਛੇ ਹਟਣ ਵਾਲੇ ਫੌਜੀਆਂ ਨੂੰ ਗੋਲੀ ਮਾਰਨ ਦਾ ਹੁਕਮ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰੂਸ ਇਸ ਦੇ ਲਈ ਵਿਸ਼ੇਸ਼ ਯੂਨਿਟ ਤਿਆਰ ਕਰ ਰਿਹਾ ਹੈ। ਇਸ ਦਾ ਕਾਰਨ ਜੰਗ ਵਿੱਚ ਫੌਜੀਆਂ ਦੇ ਮਨੋਬਲ ਅਤੇ ਉਤਸ਼ਾਹ ਦੀ ਕਮੀ ਨੂੰ ਦੱਸਿਆ ਜਾ ਰਿਹਾ ਹੈ।
ਬ੍ਰਿਟੇਨ ਦੇ ਰੱਖਿਆ ਮੰਤਰਾਲੇ ਨੇ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਰੂਸ ਦੇ ਜਨਰਲ ਅਤੇ ਕਮਾਂਡਰਾਂ ਨੂੰ ਯੂਕਰੇਨ ਦੇ ਖਿਲਾਫ ਚੱਲ ਰਹੀ ਜੰਗ ਤੋਂ ਪਿੱਛੇ ਹਟਣ ਵਾਲੇ ਫੌਜੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਫੌਜੀ ਚਿਤਾਵਨੀ ਤੋਂ ਬਾਅਦ ਵੀ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਗੋਲੀ ਮਾਰਨ ਦਾ ਹੁਕਮ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਫੌਜੀਆਂ ਨੂੰ ਜੰਗ ਤੋਂ ਪਿੱਛੇ ਹਟਣ ਤੋਂ ਰੋਕਣ ਲਈ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਖੁਦ ਮੋਰਚਾ ਸੰਭਾਲ ਲਿਆ ਹੈ। ਰਿਪੋਰਟਾਂ ਮੁਤਾਬਕ ਰੂਸ ਦੀ ਫੌਜ ਨੇ ਖੇਰਸਨ ‘ਚ ਯੂਕਰੇਨ ਦੀ ਅੱਗੇ ਵਧਦੀ ਦੇਖ ਕੇ ਪੁਤਿਨ ਨੂੰ ਪਿੱਛੇ ਹਟਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਠੁਕਰਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੂਸ ਨੇ ਯੂਕਰੇਨ ਯੁੱਧ ਤੋਂ ਪਿੱਛੇ ਹਟਣ ਵਾਲੇ ਸੈਨਿਕਾਂ ਦੀ ਸਜ਼ਾ ਵੀ ਵਧਾ ਦਿੱਤੀ ਹੈ। ਇਸ ਸਬੰਧ ਵਿਚ ਸਤੰਬਰ ਵਿਚ ਇਕ ਬਿੱਲ ਵੀ ਪਾਸ ਕੀਤਾ ਗਿਆ ਸੀ, ਜਿਸ ਵਿਚ ਸਜ਼ਾ 5 ਸਾਲ ਤੋਂ ਵਧਾ ਕੇ 20 ਸਾਲ ਕਰ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: